ਪੰਜਾਬ, 16 ਜੁਲਾਈ 2026: ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਰਾਸ਼ਨ ਮੁਹੱਈਆ ਕਰਵਾਉਣ ਲਈ ਇੱਕ ਨਵੀਂ ਪਹਿਲ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧ ‘ਚ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੋਹਾਲੀ ‘ਚ 2,800 ਨਵੇਂ ਰਾਸ਼ਨ ਡਿੱਪੂ ਧਾਰਕਾਂ ਨੂੰ ਲਾਇਸੈਂਸ ਜਾਰੀ ਕਰਨਗੇ। ਇਹ ਵੰਡ ਸਰਕਾਰ ਦੀ “ਨਵੀਂ ਰਾਸ਼ਨ ਡਿੱਪੂ ਅਲਾਟਮੈਂਟ ਨੀਤੀ” ਦੇ ਤਹਿਤ ਕੀਤੀ ਜਾ ਰਹੀ ਹੈ।
ਨਵੇਂ ਰਾਸ਼ਨ ਡਿੱਪੂਆਂ ਦੇ ਖੁੱਲ੍ਹਣ ਨਾਲ, ਸੂਬੇ ਦੇ ਲਗਭੱਗ 5.5 ਲੱਖ ਰਾਸ਼ਨ ਕਾਰਡ ਧਾਰਕ ਆਪਣੇ ਘਰਾਂ ਦੇ ਨੇੜੇ ਰਾਸ਼ਨ ਪ੍ਰਾਪਤ ਕਰ ਸਕਣਗੇ। ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹਰ ਪਿੰਡ ਅਤੇ ਸ਼ਹਿਰੀ ਖੇਤਰ ‘ਚ ਡਿੱਪੂ ਸਥਾਪਤ ਕਰਨਾ ਹੈ ਤਾਂ ਜੋ ਲੋਕਾਂ ਨੂੰ ਰਾਸ਼ਨ ਪ੍ਰਾਪਤ ਕਰਨ ਲਈ ਦੂਰ ਯਾਤਰਾ ਨਾ ਕਰਨੀ ਪਵੇ ਅਤੇ ਕਿਸੇ ਵੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਨਵੀਂ ਨੀਤੀ ਦੇ ਤਹਿਤ ਅਲਾਟ ਕੀਤੇ ਜਾ ਰਹੇ 2,800 ਰਾਸ਼ਨ ਡਿੱਪੂ ਸਮਾਜ ਦੇ ਹਰ ਵਰਗ ਦੀ ਨੁਮਾਇੰਦਗੀ ਕਰਦੇ ਹਨ। ਪੰਜਾਬ ਸਰਕਾਰ ਸੂਬੇ ‘ਚ 14,000 ਰਾਸ਼ਨ ਡਿੱਪੂਆਂ ਰਾਹੀਂ “ਸਮਾਰਟ ਰਾਸ਼ਨ ਕਾਰਡ ਯੋਜਨਾ” ਅਧੀਨ ਰਜਿਸਟਰਡ 40 ਲੱਖ ਪਰਿਵਾਰਾਂ ਨੂੰ ਮੁਫ਼ਤ ਕਣਕ ਅਤੇ “ਮੇਰੀ ਰਸੋਈ” ਰਾਸ਼ਨ ਕਿੱਟਾਂ ਪ੍ਰਦਾਨ ਕਰ ਰਹੀ ਹੈ।
Read More: ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ‘ਚ ਨੰਬਰ ਇਕ ਬਣਾਉਣ ਦਾ ਸਫ਼ਰ ਰਹੇਗਾ ਜਾਰੀ: CM ਭਗਵੰਤ ਸਿੰਘ ਮਾਨ




