ਚੰਡੀਗੜ੍ਹ, 21 ਜੁਲਾਈ 2026: ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 3 ਅਗਸਤ ਤੋਂ ਸ਼ੁਰੂ ਹੋ ਕੇ 10 ਅਗਸਤ ਤੱਕ ਚੱਲਣ ਦੀ ਉਮੀਦ ਹੈ। ਇਸ ਪ੍ਰਸਤਾਵ ਨੂੰ 21 ਜੁਲਾਈ ਨੂੰ ਹੋਣ ਵਾਲੀ ਕੈਬਨਿਟ ਬੈਠਕ ‘ਚ ਮਨਜ਼ੂਰੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਇਹ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦਾ ਆਖਰੀ ਮਾਨਸੂਨ ਸੈਸ਼ਨ ਹੋਵੇਗਾ।
ਇਸ ਸਬੰਧ ‘ਚ ਵੱਖ-ਵੱਖ ਵਿਭਾਗਾਂ ਨਾਲ ਬੈਠਕਾਂ ਵੀ ਚੱਲ ਰਹੀਆਂ ਹਨ। ਵਿਧਾਨ ਸਭਾ ਸੈਸ਼ਨ ਦਾ ਏਜੰਡਾ ਜਾਗਤ ਜੋਤੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ, 2026 ‘ਚ ਸੋਧ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਹੋਰ ਮੁੱਦਿਆਂ ‘ਤੇ ਅੰਤਿਮ ਸਥਿਤੀ ਕੈਬਨਿਟ ਬੈਠਕ ਤੋਂ ਬਾਅਦ ਸਪੱਸ਼ਟ ਹੋਵੇਗੀ।
ਪੰਜਾਬ ਸਰਕਾਰ ਦੀ ਕੈਬਨਿਟ ਬੈਠਕ ਅੱਜ ਦੁਪਹਿਰ 12 ਵਜੇ ਸ਼ੁਰੂ ਹੋਵੇਗੀ। ਇਹ ਬੈਠਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ‘ਤੇ ਹੋਵੇਗੀ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਸ ਬੈਠਕ ਨੂੰ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਮੁੱਖ ਮੰਤਰੀ ਭਗਵੰਤ ਮਾਨ ਇਸ ਸਮੇਂ ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰ ਰਹੇ ਹਨ। ਸਰਕਾਰ ਦਾ ਥਿੰਕ ਟੈਂਕ ਇਨ੍ਹਾਂ ਦੌਰਿਆਂ ਦੌਰਾਨ ਜਨਤਾ ਤੋਂ ਪ੍ਰਾਪਤ ਫੀਡਬੈਕ ‘ਤੇ ਕੰਮ ਕਰ ਰਿਹਾ ਹੈ, ਅਤੇ ਕਈ ਮੁੱਦਿਆਂ ‘ਤੇ ਛੇਟੀ ਹੀ ਫੈਸਲੇ ਲਏ ਜਾ ਰਹੇ ਹਨ।
Read More: ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਦੀ ਗੱਲ ਸੁਣਨ ਦੀ ਬਜਾਏ, ਲਾਠੀਚਾਰਜ ਕਰਨਾ ਗਲਤ: ਅਰਵਿੰਦ ਕੇਜਰੀਵਾਲ




