Pathankot Bus Accident

ਪਠਾਨਕੋਟ ‘ਚ ਪ੍ਰਾਈਵੇਟ ਬੱਸ ਨੇ 4 ਜਣਿਆ ਨੂੰ ਦਰੜਿਆ, ਲੋਕਾਂ ਦਾ ਬੱਸ ‘ਤੇ ਫੁੱਟਿਆ ਗੁੱਸਾ

ਪਠਾਨਕੋਟ, 22 ਜੁਲਾਈ, 2026: ਪਠਾਨਕੋਟ-ਜਲੰਧਰ ਰਾਸ਼ਟਰੀ ਰਾਜਮਾਰਗ ‘ਤੇ ਇੱਕ ਤੇਜ਼ ਰਫ਼ਤਾਰ ਪ੍ਰਾਈਵੇਟ ਬੱਸ ਨੇ ਮੋਟਰਸਾਈਕਲ ਅਤੇ ਸਕੂਟੀ ਸਵਾਰ ਚਾਰ ਜਣਿਆਂ ਨੂੰ ਦਰੜ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਡਰਾਈਵਰ ਨੇ ਆਪਣਾ ਕੰਟਰੋਲ ਗੁਆ ਦਿੱਤਾ ਅਤੇ ਬੱਸ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਆਪਣੀ ਲਪੇਟ ‘ਚ ਲੈ ਲਿਆ। ਦੋ ਜਣਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਘਟਨਾ ਤੋਂ ਬਾਅਦ ਗੁੱਸੇ ‘ਚ ਆਏ ਲੋਕਾਂ ਨੇ ਬੱਸ ਨੂੰ ਅੱਗ ਲਗਾ ਦਿੱਤੀ। ਸਥਿਤੀ ਤਣਾਅਪੂਰਨ ਹੋਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਨੰਗਲਭੂਰ ਪੁਲਿਸ ਥਾਣਾ ਮਾਮਲੇ ਦੀ ਜਾਂਚ ਕਰ ਰਿਹਾ ਹੈ।

ਇਹ ਹਾਦਸਾ ਰਾਤ 9 ਤੋਂ 9:30 ਵਜੇ ਦੇ ਵਿਚਕਾਰ ਵਾਪਰਿਆ ਦੱਸਿਆ ਜਾ ਰਿਹਾ ਹੈ। ਲਕਸ਼ਮੀ ਟਰੈਵਲਜ਼ ਬੱਸ (ਨੰਬਰ AR2-0B-0956), ਜੋ ਕਿ ਜਲੰਧਰ ਤੋਂ ਜੰਮੂ ਜਾ ਰਹੀ ਸੀ, ਅਚਾਨਕ ਕਾਬੂ ਤੋਂ ਬਾਹਰ ਹੋ ਗਈ। ਉਸ ਸਮੇਂ ਕੁਝ ਲੋਕ ਕੌਂਤਰਪੁਰ ਦੇ ਸੰਦੀਪਨੀ ਗੁਰੂਕੁਲ ਸਕੂਲ ਨੇੜੇ ਚੌਰਾਹੇ ‘ਤੇ ਖੜ੍ਹੇ ਸਨ।

ਮ੍ਰਿਤਕਾਂ ਦੀ ਪਛਾਣ ਰਣਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਅਤੇ ਅਰੁਣ ਕੁਮਾਰ ਪੁੱਤਰ ਵਿਜੇ ਕੁਮਾਰ ਵਾਸੀ ਕੌਂਤਰਪੁਰ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਨੰਗਲਭੂਰ ਥਾਣੇ ਦੀ ਇੱਕ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।

Read More: ਪਠਾਨਕੋਟ ‘ਚ ਭਾਰੀ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, ਦਰਜਨਾਂ ਪਿੰਡਾਂ ਦਾ ਸ਼ਹਿਰ ਨਾਲ ਟੁੱਟਿਆ ਸੰਪਰਕ

ਵਿਦੇਸ਼

Scroll to Top