Chandigarh news

ਕਿਸਾਨਾਂ ਵੱਲੋਂ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਦਾ ਘਿਰਾਓ, ਪੁਲਿਸ ਨਾਲ ਹੋਈ ਝੜੱਪ

ਚੰਡੀਗੜ੍ਹ, 22 ਜੁਲਾਈ, 2026: ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਅਮਰੀਕਾ-ਭਾਰਤ ਮੁਕਤ ਵਪਾਰ ਸਮਝੌਤੇ ਦੇ ਵਿਰੋਧ ‘ਚ ਅੱਜ ਕਿਸਾਨ ਚੰਡੀਗੜ੍ਹ ਪਹੁੰਚੇ। ਚੰਡੀਗੜ੍ਹ ਪੁਲਿਸ ਨੇ ਸੈਕਟਰ 35 ਦੇ ਕਿਸਾਨ ਭਵਨ ਤੋਂ ਭਾਜਪਾ ਦਫ਼ਤਰ ਵੱਲ ਮਾਰਚ ਕਰ ਰਹੇ ਕਿਸਾਨਾਂ ਨੂੰ ਬੈਰੀਕੇਡ ਲਗਾ ਕੇ ਰੋਕਣ ਦੀ ਕੋਸ਼ਿਸ਼ ਕੀਤੀ। ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨਾਂ ਅਤੇ ਪੁਲਿਸ ਵਿਚਾਲੇ ਹਲਕੀਝੜੱਪ ਹੋ ਗਈ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਇਹ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ‘ਚ ਕਿਸਾਨ ਹਿੱਸਾ ਲੈਣ ਲਈ ਪਹੁੰਚੇ,ਜਿਵੇਂ ਹੀ ਕਿਸਾਨ ਵਿਕਾਸ ਭਵਨ ਤੋਂ ਅੱਗੇ ਵਧਣ ਲੱਗੇ, ਪੁਲਿਸ ਨੇ ਉਨ੍ਹਾਂ ਨੂੰ ਰੋਕ ਦਿੱਤਾ। ਇਸ ਤੋਂ ਬਾਅਦ, ਕਿਸਾਨਾਂ ਨੇ ਉੱਥੇ ਵਿਰੋਧ ਪ੍ਰਦਰਸ਼ਨ ਕੀਤਾ, ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ‘ਤੇ ਦੇਸ਼ ਭਰ ‘ਚ ਵਿਰੋਧ ਪ੍ਰਦਰਸ਼ਨ ਕੀਤੇ ਗਏ। ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਕਈ ਥਾਵਾਂ ‘ਤੇ ਟੋਲ ਪਲਾਜ਼ਾ ਮੁਕਤ ਕਰਨ ਲਈ ਇੱਕ ਪ੍ਰੋਗਰਾਮ ਕੀਤਾ ਗਿਆ। ਜਿਨ੍ਹਾਂ ਇਲਾਕਿਆਂ ‘ਚ ਟੋਲ ਪਲਾਜ਼ਾ ਉਪਲੱਬਧ ਨਹੀਂ ਸਨ, ਉੱਥੇ ਭਾਜਪਾ ਦਫ਼ਤਰਾਂ ਅਤੇ ਪਾਰਟੀ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ।

Read More: ਪਠਾਨਕੋਟ ‘ਚ ਪ੍ਰਾਈਵੇਟ ਬੱਸ ਨੇ 4 ਜਣਿਆ ਨੂੰ ਦਰੜਿਆ, ਲੋਕਾਂ ਦਾ ਬੱਸ ‘ਤੇ ਫੁੱਟਿਆ ਗੁੱਸਾ

ਵਿਦੇਸ਼

Scroll to Top