ਚੰਡੀਗੜ੍ਹ, 28 ਜੁਲਾਈ 2026: ਪੰਜਾਬ ਸਰਕਾਰ ਨੇ ਠੇਕੇ ‘ਤੇ ਕੰਮ ਕਰਨ ਵਾਲੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਮਹੀਨਾਵਾਰ ਤਨਖ਼ਾਹ ‘ਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਅਤੇ ਪੰਜਾਬ ਦਲਿਤ ਵਿਕਾਸ ਬੋਰਡ ਦੇ ਚੇਅਰਮੈਨ ਵਿਜੇ ਦਾਨਵ ਦੀ ਅਗਵਾਈ ਹੇਠ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ। ਇਸ ਦੌਰਾਨ ਵਿਚਾਰ-ਵਟਾਂਦਰੇ ਤੋਂ ਬਾਅਦ ਸਫ਼ਾਈ ਕਰਮਚਾਰੀਆਂ ਨੇ ਹੜਤਾਲ ਵਾਪਸ ਲੈ ਲਈ ਹੈ।
ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਕਹਿਣਾ ਹੈ ਕਿ ਸਫ਼ਾਈ ਸੇਵਕ ਸਾਡੇ ਸ਼ਹਿਰਾਂ ‘ਚ ਸਫ਼ਾਈ ਲਈ ਅਹਿਮ ਭੂਮਿਕਾ ਨਿਭਾਉਂਦੇ ਹਨ। ਸਰਕਾਰ ਦਾ ਇਹ ਫੈਸਲਾ ਠੇਕੇ ‘ਤੇ ਕੰਮ ਕਰ ਰਹੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਹੁਣ ਰੈਗੂਲਰ ਸਫ਼ਾਈ ਸੇਵਕ/ਸੀਵਰਮੈਨ ਨੂੰ ਪਰਖ ਕਾਲ ਦੌਰਾਨ ਦਿੱਤੇ ਜਾਣ ਵਾਲੇ ਕੁੱਲ ਮਹੀਨਾਵਾਰ ਤਨਖ਼ਾਹ ਦੇ ਬਰਾਬਰ ਮਿਹਨਤਾਨਾ ਮਿਲੇਗਾ।”
ਮੰਤਰੀ ਮੁਤਾਬਕ ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਵੱਲੋਂ ਠੇਕੇ ‘ਤੇ ਰੱਖੇ ਸਫ਼ਾਈ ਕਰਮਚਾਰੀਆਂ ਨੂੰ ਹੁਣ 1 ਅਗਸਤ, 2026 ਤੋਂ ਰੈਗੂਲਰ ਕਰਮਚਾਰੀਆਂ ਨੂੰ ਪਰਖ ਕਾਲ ਦੌਰਾਨ ਮਿਲਣ ਵਾਲੇ 20,500 ਰੁਪਏ ਪ੍ਰਤੀ ਮਹੀਨਾ ਦੇ ਬਰਾਬਰ ਤਨਖ਼ਾਹ ਮਿਲੇਗੀ।”
ਉਨ੍ਹਾਂ ਦੱਸਿਆ ਕਿ ਤਨਖ਼ਾਹ 20,500 ਰੁਪਏ ਕਰਨ ਤੋਂ ਪਹਿਲਾਂ ਹਾਲ ਹੀ ‘ਚ ਇਹ 10,500 ਰੁਪਏ ਤੋਂ ਵਧਾ ਕੇ 14,000 ਰੁਪਏ ਕੀਤਾ ਗਿਆ ਸੀ। ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੈਨੀਟੇਸ਼ਨ ਸੇਵਾਵਾਂ ‘ਤੇ ਨਿਰਭਰ ਹਜ਼ਾਰਾਂ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ। ਸਰਕਾਰ ਨੇ ਸ਼ਹਿਰੀ ਸਥਾਨਕ ਇਕਾਈਆਂ ਅਤੇ ਨਗਰ ਸੁਧਾਰ ਟਰੱਸਟਾਂ ਨੂੰ 1 ਅਗਸਤ ਤੋਂ ਤੁਰੰਤ ਪ੍ਰਭਾਵ ਨਾਲ ਇਸ ਹੁਕਮ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।”
ਬਰਨਾਲਾ ‘ਚ ਹਾਲ ਹੀ ‘ਚ ਵਾਪਰੀ ਮੰਦਭਾਗੀ ਘਟਨਾ ਬਾਰੇ ਗੱਲ ਕਰਦਿਆਂ, ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ, “ਇਸ ਮਾਮਲੇ ਦੀ ਜਾਂਚ ਕਰਨ ਅਤੇ ਛੇਤੀ ਨਿਆਂ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ।
Read More: CM ਮਾਨ ਨੇ ਜ਼ੀਰਕਪੁਰ ‘ਚ NEET 2026 ਦੀ ਪ੍ਰੀਖਿਆ ਪਾਸ ਕਰਨ ਵਾਲੇ 882 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ




