30 ਜੁਲਾਈ 2026: ਅੱਜ ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਜਾਵੇਗਾ। ਅੱਜ ਸਵੇਰੇ ਲੁਧਿਆਣਾ (ludhiana) ਵਿੱਚ ਭਾਰੀ ਮੀਂਹ ਪੈਣ ਨਾਲ ਨਮੀ ਅਤੇ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਸੂਬੇ ਦੇ 12 ਜ਼ਿਲ੍ਹਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਲਈ ਸੰਤਰੀ ਅਲਰਟ ਜਾਰੀ ਕੀਤਾ ਹੈ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਜਿਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ ਕੀਤਾ ਗਿਆ ਹੈ ਉਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਸ਼ਾਮਲ ਹਨ। ਬੁੱਧਵਾਰ ਨੂੰ ਪੰਜਾਬ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ, ਜਿਸ ਕਾਰਨ ਤਾਪਮਾਨ ਵਿੱਚ ਇੱਕ ਡਿਗਰੀ ਵਾਧਾ ਹੋਇਆ। ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਾਲਾਂਕਿ, ਸੂਬੇ ਭਰ ਵਿੱਚ ਘੱਟੋ-ਘੱਟ ਤਾਪਮਾਨ 1.7 ਡਿਗਰੀ ਘਟ ਗਿਆ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 23.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Read More: ਮੌਸਮ ਵਿਭਾਗ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ




