4 ਅਗਸਤ 2026: ਈਡੀ ਨੇ ਪੰਜਾਬ ਦੇ ਸੈਕਟਰ 17 ਸਥਿਤ ਪੀਐਸਆਈਡੀਸੀ ਦਫ਼ਤਰ ‘ਤੇ ਛਾਪਾ ਮਾਰਿਆ ਹੈ। ਚੰਡੀਗੜ੍ਹ (chandigarh) ਅਤੇ ਦਿੱਲੀ ਦੀਆਂ ਟੀਮਾਂ ਨੇ ਇਹ ਛਾਪਾ ਮਾਰਿਆ। ਸੂਤਰਾਂ ਤੋਂ ਪਤਾ ਚੱਲਦਾ ਹੈ ਕਿ ਇਹ ਕਾਰਵਾਈ ਮੰਤਰੀ ਸੰਜੀਵ ਅਰੋੜਾ ਨਾਲ ਜੁੜੇ ਇੱਕ ਮਾਮਲੇ ਦੇ ਸਬੰਧ ਵਿੱਚ ਕੀਤੀ ਗਈ ਸੀ। ਟੀਮਾਂ ਨੇ ਕੁਝ ਦਸਤਾਵੇਜ਼ ਜ਼ਬਤ ਕੀਤੇ, ਪਰ ਕੋਈ ਵੇਰਵਾ ਨਹੀਂ ਦਿੱਤਾ ਗਿਆ। ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਈਡੀ ਦੇ ਛਾਪੇ ਲਈ ਜਵਾਬ ਦੇਣਾ ਚਾਹੀਦਾ ਹੈ।
Read More: ED ਕੋਲ ਪੇਸ਼ ਹੋਏ ਰਮਨ ਅਰੋੜਾ ਤੇ ਕਿੱਕੀ ਢਿੱਲੋਂ, ਜਾਣੋ ਮਾਮਲਾ




