ਸਕੂਲ ਆਫ਼ ਐਮੀਨੈਂਸ

118 ‘ਸਕੂਲ ਆਫ਼ ਐਮੀਨੈਂਸ’ ਨਾਲ ਬੱਚਿਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

118 ‘ਸਕੂਲ ਆਫ਼ ਐਮੀਨੈਂਸ’ ਨਾਲ ਬੱਚਿਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ
ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਨਾਲ ਸਕੂਲਾਂ ਦੀ ਬਦਲਦੀ ਨੁਹਾਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਨੂੰ ਸਿੱਖਿਆ ਖੇਤਰ ‘ਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਇਤਿਹਾਸਕ ਪਹਿਲਕਦਮੀਆਂ ਜਾਰੀ ਹਨ|’ਸਕੂਲ ਆਫ਼ ਐਮੀਨੈਂਸ’ ਸੂਬੇ ਦੀ ਸਿੱਖਿਆ ਪ੍ਰਣਾਲੀ ‘ਚ ਇੱਕ ਕ੍ਰਾਂਤੀ ਸਾਬਤ ਹੋ ਰਹੇ ਹਨ|ਸਰਕਾਰ ਸਿੱਖਿਆ ਖੇਤਰ ‘ਚ ਕਰੋੜਾਂ ਰੁਪਏ ਖਰਚ ਕਰਕੇ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਰਾਹ ਪੱਧਰਾ ਕਰ ਰਹੀ ਹੈ|

ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਸੂਬੇ ਦੇ 23 ਜ਼ਿਲ੍ਹਿਆਂ ‘ਚ 118 ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਹਨ, ਇਹ ਸਕੂਲ ਆਧੁਨਿਕ ਸਹੂਲਤਾਂ ਅਤੇ ਗੁਣਵੱਤਾ ਦੇ ਮਾਮਲੇ ‘ਚ ਪ੍ਰਾਈਵੇਟ ਸਕੂਲਾਂ ਨੂੰ ਮਾਤ ਦੇ ਰਹੇ ਹਨ|ਇਹ ਸਕੂਲ ਸਮਾਰਟ ਕਲਾਸਰੂਮ, ਅਤਿ-ਆਧੁਨਿਕ ਪ੍ਰਯੋਗਸ਼ਾਲਾਵਾਂ, ਕੰਪਿਊਟਰ ਲੈਬ, ਲਾਇਬ੍ਰੇਰੀਆਂ, ਖੇਡ ਮੈਦਾਨ ਅਤੇ ਵਿਗਿਆਨਕ ਸਿੱਖਿਆ ਨਾਲ ਲੈਸ ਹਨ|

ਇਨ੍ਹਾਂ ਸਕੂਲਾਂ ‘ਚ ਸਮਾਜ ਦੇ ਸਾਰੇ ਵਰਗ ਦੇ ਬੱਚੇ ਇੱਕੋ ਛੱਤ ਹੇਠ ਇੱਕੋ ਕਲਾਸਰੂਮ ‘ਚ ਬਰਾਬਰ ਅਤੇ ਗੁਣਵੱਤਾ ਵਾਲੀ ਸਿੱਖਿਆ ਪ੍ਰਾਪਤ ਕਰ ਰਹੇ ਹਨ|ਇਹ ਨਾ ਸਿਰਫ਼ ਸਿੱਖਿਆ ‘ਚ ਸਮਾਨਤਾ ਦਾ ਪ੍ਰਤੀਕ ਹੈ, ਬਲਕਿ ਸਮਾਜਿਕ ਸਦਭਾਵਨਾ ਨੂੰ ਵੀ ਮਜ਼ਬੂਤ ਕਰਦਾ ਹੈ|ਪੰਜਾਬ ਸਰਕਾਰ ਨੇ ਇਨ੍ਹਾਂ ਸਕੂਲਾਂ ਨੂੰ 21ਵੀਂ ਸਦੀ ਦੀਆਂ ਜ਼ਰੂਰਤਾਂ ਨੂੰ ਧਿਆਨ ‘ਚ ਰੱਖ ਕੇ ਬਣਾਇਆ ਹੈ|’ਸਕੂਲ ਆਫ਼ ਐਮੀਨੈਂਸ’ ਸਿਰਫ ਪਾਠ-ਪੁਸਤਕਾਂ ਤੱਕ ਸੀਮਿਤ ਨਹੀਂ ਹਨ, ਸਗੋਂ ਇਹਨਾਂ ਸਕੂਲਾਂ ‘ਚ ਵਿਦਿਆਰਥੀ ‘ਚ ਰਚਨਾਤਮਕਤਾ, ਆਲੋਚਨਾਤਮਕ ਸੋਚ ਅਤੇ ਆਤਮ-ਵਿਸ਼ਵਾਸ ਵਿਕਸਤ ਕਰਨ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ|

ਪੰਜਾਬ ਸਰਕਾਰ ਦੂਰ-ਦੁਰਾਡੇ ਇਲਾਕਿਆਂ ਤੋਂ ਆਉਣ ਵਾਲੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਦੀ ਸਿੱਖਿਆ ਤੱਕ ਪਹੁੰਚ ਆਸਾਨ ਹੋ ਜਾਵੇ|ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ, ਫਿਨਲੈਂਡ ਅਤੇ ਅਹਿਮਦਾਬਾਦ ਵਰਗੀਆਂ ਥਾਵਾਂ ‘ਤੇ ਪੇਸ਼ੇਵਰ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ, ਜਿਸ ਨਾਲ ਸਿੱਖਿਆ ਦੀ ਗੁਣਵੱਤਾ ਹੋਰ ਮਜ਼ਬੂਤ ਹੋਈ ਹੈ|

ਮਾਨ ਸਰਕਾਰ ਦੇ ਯਤਨਾਂ ਦੇ ਨਤੀਜੇ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਹੇ ਹਨ, ਜਿਸਦੇ ਸਦਕਾ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਨੀਟ ਅਤੇ 59 ਵਿਦਿਆਰਥੀਆਂ ਨੇ ਜੇ.ਈ.ਈ ਐਡਵਾਂਸ ਵਰਗੀਆਂ ਸਖ਼ਤ ਪ੍ਰੀਖਿਆਵਾਂ ਪਾਸ ਕੀਤੀਆਂ ਹਨ|ਪੰਜਾਬ ਨੇ ਰਾਸ਼ਟਰੀ ਮੁਲਾਂਕਣ ਸਰਵੇਖਣ ‘ਚ ਪਹਿਲੀ ਵਾਰ ਕੇਰਲਾ ਨੂੰ ਪਛਾੜ ਕੇ ਕੌਮੀ ਦਰਜਾਬੰਦੀ ‘ਚ ਪਹਿਲਾਂ ਸਥਾਨ ਮੱਲਿਆ ਹੈ|’ਸਕੂਲ ਆਫ਼ ਐਮੀਨੈਂਸ’ ਨੇ ਨਾ ਸਿਰਫ਼ ਹਜ਼ਾਰਾਂ ਵਿਦਿਆਰਥੀਆਂ ਦੀ ਕਿਸਮਤ ਬਦਲ ਦਿੱਤੀ ਹੈ, ਸਗੋਂ ਸਿੱਖਿਆ ਦੇ ਖੇਤਰ ‘ਚ ਪੰਜਾਬ ਨੂੰ ਇੱਕ ਮੋਹਰੀ ਸੂਬਾ ਬਣਾਉਣ ਲਈ ਇੱਕ ਮਜ਼ਬੂਤ ਨੀਂਹ ਵੀ ਰੱਖੀ ਹੈ|

Read More: ਪੰਜਾਬ ਭਰ ‘ਚ 3100 ਨਵੇਂ ਖੇਡ ਮੈਦਾਨ

ਵਿਦੇਸ਼

Scroll to Top