ਘੱਟਗਿਣਤੀ ਕਮਿਸ਼ਨ ਦੇ ਮੈਂਬਰ

ਉੱਤਰ ਪ੍ਰਦੇਸ਼ ਦੇ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਅੰਮ੍ਰਿਤਸਰ, 7 ਅਗਸਤ : ਉੱਤਰ ਪ੍ਰਦੇਸ਼ ਸਿੱਖ ਗੁਰਦੁਆਰਾ ਕੋਆਰਡੀਨੇਟਰ ਕਮੇਟੀ ਦੇ ਚੇਅਰਮੈਨ ਅਤੇ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ ਨੇ ਅੱਜ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਪ੍ਰਗਟਾਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਦਫ਼ਤਰ ਪਹੁੰਚਣ ‘ਤੇ ਪਰਿਵਾਰਕ ਮੈਂਬਰਾਂ ਅਤੇ ਪਰਮਿੰਦਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਗੁਰਿੰਦਰ ਸਿੰਘ ਮਥਰੇਵਾਲ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਭੇਟ ਕਰ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਉੱਤਰ ਪ੍ਰਦੇਸ਼ ਵਿੱਚ ਕੀਤੇ ਜਾਂਦੇ ਧਰਮ ਪ੍ਰਚਾਰ ਕਾਰਜਾਂ ਅਤੇ ਖ਼ਾਸਕਰ ਨਗਰ ਕੀਰਤਨਾਂ ਸਮੇਂ ਪਰਮਿੰਦਰ ਸਿੰਘ ਨੇ ਹਮੇਸ਼ਾ ਵੱਡਾ ਸਹਿਯੋਗ ਦਿੱਤਾ ਹੈ। ਉਨ੍ਹਾਂ ਸਿੱਖ ਸੰਗਤਾਂ ਨਾਲ ਤਾਲਮੇਲ ਕਰਕੇ ਗੁਰਮਤਿ ਸਮਾਗਮਾਂ ਨੂੰ ਸਫ਼ਲ ਬਣਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਅੱਗੇ ਵੀ ਅਜਿਹੇ ਸਹਿਯੋਗ ਦੀ ਆਸ ਪ੍ਰਗਟਾਈ।

ਪਰਮਿੰਦਰ ਸਿੰਘ ਨੇ ਮਿਲੇ ਸਨਮਾਨ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਨਾਲ-ਨਾਲ ਉੱਤਰ ਪ੍ਰਦੇਸ਼ ਵਿੱਚ ਵੀ ਸੰਗਤਾਂ ਨੂੰ ਸਿੱਖੀ ਨਾਲ ਜੋੜਨ ਲਈ ਸ਼ਲਾਘਾਯੋਗ ਯਤਨ ਕਰ ਰਹੀ ਹੈ।

Read More : ਕਾਂਗਰਸ ਸੰਸਦ ਮੈਂਬਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਮੋਹਨ ਭਾਗਵਤ ‘ਤੇ ਨਿਸ਼ਾਨਾ ਸਾਧਿਆ

ਵਿਦੇਸ਼

Scroll to Top