ਮੁੰਬਈ, 7 ਅਗਸਤ : ਆਪਣੀ ਸ਼ਾਨਦਾਰ ਅਦਾਕਾਰੀ ਨਾਲ ਦਰਸ਼ਕਾਂ ਦੇ ਚਿਹਰਿਆਂ ‘ਤੇ ਹਾਸਾ ਬਿਖੇਰਨ ਵਾਲੇ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਕਰਜ਼ੇ ਦੀ ਅਦਾਇਗੀ ਨਾ ਕਰਨ ‘ਤੇ ਸੈਂਟਰਲ ਬੈਂਕ ਆਫ਼ ਇੰਡੀਆ ਨੇ ਸਖ਼ਤ ਕਾਰਵਾਈ ਕਰਦਿਆਂ ਉੱਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਵਿੱਚ ਸਥਿਤ ਉਨ੍ਹਾਂ ਦੇ ਜੱਦੀ ਘਰ ਨੂੰ ਕੁਰਕ ਕਰਨ ਦਾ ਨੋਟਿਸ ਜਾਰੀ ਕਰ ਦਿੱਤਾ ਹੈ।
ਜਾਣਕਾਰੀ ਮੁਤਾਬਕ ਅਦਾਕਾਰ ਵੱਲੋਂ 16.61 ਕਰੋੜ ਰੁਪਏ ਦਾ ਭਾਰੀ-ਭਰਕਮ ਕਰਜ਼ਾ ਨਹੀਂ ਮੋੜਿਆ ਗਿਆ, ਜਿਸ ਕਾਰਨ ਬੈਂਕ ਨੇ ਇਹ ਕਦਮ ਚੁੱਕਿਆ ਹੈ। ਬੈਂਕ ਨੇ ਆਪਣੇ ਨੋਟਿਸ ਵਿੱਚ ਸਾਫ਼ ਕਰ ਦਿੱਤਾ ਹੈ ਕਿ ਜੇਕਰ ਨਿਰਧਾਰਤ 34 ਦਿਨਾਂ ਦੇ ਅੰਦਰ ਬਕਾਇਆ ਰਕਮ ਜਮ੍ਹਾਂ ਨਹੀਂ ਕਰਵਾਈ ਜਾਂਦੀ, ਤਾਂ ਪ੍ਰਸ਼ਾਸਨ ਵੱਲੋਂ ਇਸ ਜਾਇਦਾਦ ਦੀ ਨਿਲਾਮੀ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਵੱਡੀ ਕਾਰਵਾਈ ਕਾਰਨ ਰਾਜਪਾਲ ਯਾਦਵ ਦੀਆਂ ਮੁਸ਼ਕਲਾਂ ਵਿੱਚ ਭਾਰੀ ਵਾਧਾ ਹੋ ਗਿਆ ਹੈ।
Read More : ਵੱਖ-ਵੱਖ ਵਿਭਾਗਾਂ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਚੰਡੀਗੜ੍ਹ ਦੇ ਸੈਕਟਰ 39 ਪਹੁੰਚੇ, ਜਾਣੋ ਮਾਮਲਾ




