ਸਰਕਾਰੀ ਨੌਕਰੀਆਂ

‘ਰੋਜ਼ਗਾਰ ਕ੍ਰਾਂਤੀ’ ਤਹਿਤ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ

‘ਰੋਜ਼ਗਾਰ ਕ੍ਰਾਂਤੀ’ ਤਹਿਤ ਨੌਜਵਾਨਾਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ
ਪੰਜਾਬ ‘ਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ

ਕਿਸੇ ਵੀ ਨੌਜਵਾਨ ਲਈ ਸਰਕਾਰੀ ਨੌਕਰੀ ਸਿਰਫ਼ ਇੱਕ ਰੋਜ਼ਗਾਰ ਦਾ ਸਾਧਨ ਨਹੀਂ, ਸਗੋਂ ਉਸਦੀ ਆਰਥਿਕ ਸੁਰੱਖਿਆ ਅਤੇ ਸਮਾਜਿਕ ਮਾਣ-ਸਨਮਾਨ ਦਾ ਪ੍ਰਤੀਕ ਹੁੰਦੀ ਹੈ|ਰੋਜ਼ਗਾਰ ਨਾ ਸਿਰਫ਼ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਦੇ ਹਨ, ਸਗੋਂ ਸੂਬੇ ਅਤੇ ਦੇਸ਼ ਦੇ ਵਿਕਾਸ ‘ਚ ਵੀ ਅਹਿਮ ਯੋਗਦਾਨ ਪਾਉਂਦੇ ਹਨ|ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਰੋਜ਼ਗਾਰ ਕ੍ਰਾਂਤੀ’ ਤਹਿਤ ਵੱਖ-ਵੱਖ ਵਿਭਾਗਾਂ ‘ਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ|

ਮਾਨ ਸਰਕਾਰ ਨੇ ਹੁਣ ਤੱਕ ਮੈਰਿਟ ਅਤੇ ਯੋਗਤਾ ਦੇ ਆਧਾਰ ’ਤੇ ਸੂਬੇ ‘ਚ 68268 ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਵੱਡਾ ਰਿਕਾਰਡ ਬਣਾਇਆ ਹੈ|ਇਹ ਭਰਤੀ ਪ੍ਰਕਿਰਿਆ ਲਗਾਤਾਰ ਜਾਰੀ ਹੈ, ਜਿਸ ‘ਚ ਰਿਸ਼ਵਤ ਜਾਂ ਸਿਫ਼ਾਰਸ਼ਾਂ ਦੇ ਬਿਨਾਂ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ|ਇਸ ਪਾਰਦਰਸ਼ਤਾ ਨਾਲ ਨੌਜਵਾਨਾਂ ਦਾ ਸਿਸਟਮ ‘ਚ ਭਰੋਸਾ ਵਧਿਆ ਹੈ ਅਤੇ ਉਮੀਦ ਦੀ ਨਵੀਂ ਕਿਰਨ ਜਗਾਈ ਹੈ|

ਖ਼ਾਸ ਗੱਲ ਇਹ ਹੈ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ 68000 ਤੋਂ ਵੱਧ ਸਰਕਾਰੀ ਨੌਕਰੀਆਂ ‘ਚੋਂ ਇੱਕ ਨੂੰ ਵੀ ਅਦਾਲਤ ‘ਚ ਚੁਣੌਤੀ ਨਹੀਂ ਦਿੱਤੀ ਗਈ, ਜੋ ਕਿ ਸਰਕਾਰ ਦੀ ਪਾਰਦਰਸ਼ੀ ਭਰਤੀ ਪ੍ਰਕਿਰਿਆ ਨੂੰ ਦਰਸਾਉਂਦੀ ਹੈ|ਸੂਬੇ ਭਰ ‘ਚ ਨੌਜਵਾਨ ਦਿਨ-ਰਾਤ ਮਿਹਨਤ ਕਰਕੇ ਸਖ਼ਤ ਮੁਕਾਬਲੇ ਦੀਆਂ ਪ੍ਰੀਖਿਆਵਾਂ ਪਾਸ ਕਰਕੇ ਨੌਕਰੀਆਂ ਹਾਸਲ ਕਰ ਰਹੇ ਹਨ|

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ‘ਰੋਜ਼ਗਾਰ ਕ੍ਰਾਂਤੀ’ ਬਾਰੇ ਕਹਿਣਾ ਹੈ ਕਿ ਸੂਬਾ ਸਰਕਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ|ਪੰਜਾਬੀ ਨੌਜਵਾਨ ਰੋਜ਼ਗਾਰ ਲਈ ਵਿਦੇਸ਼ ‘ਚ ਜਾਣ ਦੀਆਂ ਯੋਜਨਾਵਾਂ ਨੂੰ ਤਿਆਗ ਰਹੇ ਹਨ ਅਤੇ ਇੱਥੇ ਹੀ ਰਹਿ ਕੇ ਸਰਕਾਰੀ ਨੌਕਰੀਆਂ ਦੀ ਤਿਆਰੀ ਕਰ ਰਹੇ ਹਨ|

ਇਸਤੋਂ ਇਲਾਵਾ ਮਾਨ ਸਰਕਾਰ ਨੇ ਅਗਨੀਪੱਥ ਸਕੀਮ ਤਹਿਤ ਫੌਜ ‘ਚ ਅਗਨੀਵੀਰ ਵਜੋਂ ਸੇਵਾਕਾਲ ਪੂਰਾ ਕਰਨ ਵਾਲਿਆਂ ਦੇ ਮੁੜ ਵਸੇਬੇ ਲਈ ਅਹਿਮ ਫੈਸਲਾ ਲਿਆ ਹੈ|ਸਰਕਾਰ ਅਗਨੀਵੀਰਾਂ ਦੇ ਲਈ ਰਾਖਵਾਂਕਰਨ ਨੀਤੀ ਤਿਆਰ ਕਰੇਗੀ|ਇਸ ਸੰਬੰਧੀ ਸਰਕਾਰ ਵੱਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ| ਇਹ ਕਮੇਟੀ ਸੂਬੇ ਦੀਆਂ ਸਰਕਾਰੀ ਸੇਵਾਵਾਂ ‘ਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਪ੍ਰਦਾਨ ਕਰਨ ਲਈ ਰੂਪ-ਰੇਖਾ ਤਿਆਰ ਕਰੇਗੀ।
Read More: ‘ਸੀ.ਐੱਮ ਦੀ ਯੋਗਸ਼ਾਲਾ’ ਪ੍ਰੋਗਰਾਮ ਤਹਿਤ ਪੰਜਾਬ ਵਾਸੀਆਂ ਨੂੰ ਮੁਫ਼ਤ ਯੋਗਾ ਕਲਾਸਾਂ

ਵਿਦੇਸ਼

Scroll to Top