Sukhbir Singh Badal

‘ਕੁਝ ਤਾਕਤਾਂ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੀਆਂ ਹਨ’, ਹ.ਮ.ਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦਾ ਬਿਆਨ

ਦਿੱਲੀ, 14 ਅਗਸਤ 2026: ਨਾਂਦੇੜ ‘ਚ ਹਮਲੇ ਤੋਂ ਇੱਕ ਦਿਨ ਬਾਅਦ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਲੀ ਹਵਾਈ ਅੱਡੇ ‘ਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇੱਕ ਵੱਡਾ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਪੰਜਾਬ ਅਤੇ ਦੇਸ਼ ‘ਚ ਸ਼ਾਂਤੀ ਨਹੀਂ ਚਾਹੁੰਦੀਆਂ। ਉਹ ਮੰਨਦੇ ਹਨ ਕਿ ਅਕਾਲੀ ਦਲ ਉਨ੍ਹਾਂ ਦੇ ਰਾਹ ‘ਚ ਰੁਕਾਵਟ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਤਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਜਿਹੀਆਂ ਤਾਕਤਾਂ ਨਾਲ ਸਮਝੌਤਾ ਨਹੀਂ ਕੀਤਾ, ਉਸੇ ਤਰ੍ਹਾਂ ਉਹ ਵੀ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪੰਜਾਬ ‘ਚ ਭਾਈਚਾਰਾ ਅਤੇ ਸ਼ਾਂਤੀ ਬਣਾਈ ਰੱਖਣ ਲਈ ਵਚਨਬੱਧ ਹਨ।

ਸੁਖਬੀਰ ਬਾਦਲ ਨੇ ਕਿਹਾ ਕਿ ਸਿੱਖ ਧਰਮ ਦੇ ਸਭ ਤੋਂ ਪਵਿੱਤਰ ਸਥਾਨਾਂ ‘ਤੇ ਉਨ੍ਹਾਂ ਨੂੰ ਦੋ ਵਾਰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਪਹਿਲੀ ਘਟਨਾ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਵਿਖੇ ਅਤੇ ਦੂਜੀ ਨੰਦੇੜ ਦੇ ਤਖ਼ਤ ਹਜ਼ੂਰ ਸਾਹਿਬ ਵਿਖੇ ਵਾਪਰੀ। ਉਨ੍ਹਾਂ ਕਿਹਾ, “ਦੋਵੇਂ ਵਾਰ ਉਨ੍ਹਾਂ ਨੇ ਮੇਰੇ ‘ਤੇ ਸਭ ਤੋਂ ਪਵਿੱਤਰ ਸਥਾਨਾਂ ‘ਤੇ ਹਮਲਾ ਕੀਤਾ।”

ਇੱਕ ਪੰਜਾਬੀ ਕਹਾਵਤ ਦਾ ਹਵਾਲਾ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ, “ਜਿਸ ਕਿਸੇ ਦੇ ਸਿਰ ‘ਤੇ ਗੁਰੂ ਸਾਹਿਬ ਦਾ ਹੱਥ ਹੋਵੇ, ਉਸ ਨੂੰ ਕੋਈ ਨੁਕਸਾਨ ਨਹੀਂ ਹੁੰਦਾ।” ਉਨ੍ਹਾਂ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਹ ਉਨ੍ਹਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਦੇ ਦੁਸ਼ਮਣਾਂ ਨੇ ਬਹੁਤ ਕੋਸ਼ਿਸ਼ ਕੀਤੀ, ਪਰ ਗੁਰੂ ਨੇ ਉਨ੍ਹਾਂ ਨੂੰ ਬਚਾਇਆ।

Read More: ਚੰਡੀਗੜ੍ਹ ਪਹੁੰਚੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਕੀਤਾ

ਵਿਦੇਸ਼

Scroll to Top