earthquake in Indonesia

ਇੰਡੋਨੇਸ਼ੀਆ ‘ਚ 12 ਘੰਟਿਆਂ ਦੇ ਅੰਦਰ ਆਇਆ ਦੂਜਾ ਭੂਚਾਲ, ਲੋਕਾਂ ‘ਚ ਸਹਿਮ ਦਾ ਮਾਹੌਲ

ਇੰਡੋਨੇਸ਼ੀਆ, 15 ਅਗਸਤ 2026: Indonesia earthquake: ਸ਼ਨੀਵਾਰ ਨੂੰ ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ ਖੇਤਰ ‘ਚ 6.8 ਤੀਬਰਤਾ ਦਾ ਭੂਚਾਲ ਆਇਆ। ਇਹ ਇੰਡੋਨੇਸ਼ੀਆ ‘ਚ 12 ਘੰਟਿਆਂ ਦੇ ਅੰਦਰ ਦੂਜਾ ਸ਼ਕਤੀਸ਼ਾਲੀ ਭੂਚਾਲ ਹੈ। ਇਹ ਭੂਚਾਲ ਦੇਸ਼ ਦੇ ਪੂਰਬੀ ਹਿੱਸੇ ‘ਚ 7.7 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਦੇ ਆਉਣ ਤੋਂ ਕੁਝ ਘੰਟਿਆਂ ਬਾਅਦ ਆਇਆ। ਸ਼ੁਰੂਆਤੀ ਰਿਪੋਰਟਾਂ ਅਨੁਸਾਰ ਉੱਤਰੀ ਸੁਮਾਤਰਾ ‘ਚ 6.8 ਤੀਬਰਤਾ ਦਾ ਭੂਚਾਲ ਆਇਆ।

ਇਸ ਤੋਂ ਪਹਿਲਾਂ ਸ਼ਨੀਵਾਰ ਸਵੇਰੇ ਇੰਡੋਨੇਸ਼ੀਆਈ ਟਾਪੂ ਫਲੋਰੇਸ ਦੇ ਨੇੜੇ 7.7 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ ਸੀ। ਭੂਚਾਲ ਤੋਂ ਬਾਅਦ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਗਈ ਸੀ, ਜਿਸਨੂੰ ਬਾਅਦ ‘ਚ ਸਮੁੰਦਰ ਦੇ ਪੱਧਰ ‘ਚ ਕੋਈ ਖਤਰਨਾਕ ਬਦਲਾਅ ਨਾ ਆਉਣ ਤੋਂ ਬਾਅਦ ਵਾਪਸ ਲੈ ਲਿਆ ਗਿਆ।

ਸ਼ਨੀਵਾਰ ਸਵੇਰੇ ਆਏ ਭੂਚਾਲ ਕਾਰਨ ਕਈ ਇਮਾਰਤਾਂ ਅਤੇ ਘਰ ਢਹਿ ਗਏ, ਜਿਸ ‘ਚ ਘੱਟੋ-ਘੱਟ 38 ਜਣੇ ਮਾਰੇ ਗਏ। ਅਧਿਕਾਰੀਆਂ ਨੇ ਦੱਸਿਆ ਕਿ 12 ਤੋਂ ਵੱਧ ਜਣੇ ਜ਼ਖਮੀ ਹੋਏ ਹਨ। ਅਮਰੀਕੀ ਭੂ-ਵਿਗਿਆਨਕ ਸਰਵੇਖਣ ਦੇ ਅਨੁਸਾਰ, ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 5:58 ਵਜੇ ਇੰਡੋਨੇਸ਼ੀਆਈ ਫਲੋਰੇਸ ਖੇਤਰ ‘ਚ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ। ਇਸਦਾ ਕੇਂਦਰ ਪੂਰਬੀ ਨੁਸਾ ਤੇਂਗਾਰਾ ਪ੍ਰਾਂਤ ਦੇ ਐਂਡੇ ਸ਼ਹਿਰ ਤੋਂ 68 ਕਿਲੋਮੀਟਰ ਉੱਤਰ-ਉੱਤਰ-ਪੱਛਮ ‘ਚ ਸੀ। ਸ਼ੁਰੂਆਤੀ ਭੂਚਾਲ ਤੋਂ ਬਾਅਦ ਕਈ ਝਟਕੇ ਮਹਿਸੂਸ ਕੀਤੇ ਗਏ।

ਭੂਚਾਲ ਤੋਂ ਬਾਅਦ ਬੀਕੇਐਮਜੀ ਨੇ ਸੁਨਾਮੀ ਦੀ ਚੇਤਾਵਨੀ ਜਾਰੀ ਕੀਤੀ ਸੀ, ਹਾਲਾਂਕਿ ਬਾਅਦ ‘ਚ ਇਸਨੂੰ ਵਾਪਸ ਲੈ ਲਿਆ ਗਿਆ। ਸਥਾਨਕ ਮੀਡੀਆ ਨੇ ਦੱਸਿਆ ਕਿ ਕਈ ਇਲਾਕਿਆਂ ‘ਚ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਕਾਰਨ ਘਬਰਾਏ ਹੋਏ ਲੋਕ ਸੁਰੱਖਿਆ ਲਈ ਸੜਕਾਂ ‘ਤੇ ਭੱਜਣ ਲੱਗੇ।

Read More: ਬੰਗਲਾਦੇਸ਼ ਦੇ ਪ੍ਰਧਾਨ ਮੰਤਰੀ ਤਾਰਿਕ ਰਹਿਮਾਨ ਦਾ ਇਸ ਮਹੀਨੇ ਭਾਰਤ ਦੌਰਾ ਸੰਭਵ

ਵਿਦੇਸ਼

Scroll to Top