ਗੈਂਗਸਟਰਾਂ 'ਤੇ ਵਾਰ

’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਅਪਰਾਧਿਕ ਅਨਸਰਾਂ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ

’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਪੰਜਾਬ ਸਰਕਾਰ ਦੀ ਅਪਰਾਧਿਕ ਅਨਸਰਾਂ ਖ਼ਿਲਾਫ਼ ਫ਼ੈਸਲਾਕੁੰਨ ਕਾਰਵਾਈ
ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਸੰਗਠਿਤ ਅਪਰਾਧ ਦੇ ਮੁਕੰਮਲ ਖਾਤਮੇ ਦੇ ਉਦੇਸ਼ ਨਾਲ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ ਗੈਂਗਸਟਰਾਂ ਅਤੇ ਹੋਰ ਅਪਰਾਧਿਕ ਅਨਸਰਾਂ ਖ਼ਿਲਾਫ਼ ਸੂਬਾ-ਪੱਧਰੀ ਵਿਸ਼ੇਸ਼ ਕਾਰਵਾਈ ਲਗਾਤਾਰ ਜਾਰੀ ਹੈ। ਇਸ ਮੁਹਿੰਮ ਦਾ ਉਦੇਸ਼ ਸੂਬੇ ਨੂੰ ਗੈਂਗਸਟਰ-ਮੁਕਤ, ਸੁਰੱਖਿਅਤ ਅਤੇ ਸ਼ਾਂਤਮਈ ਬਣਾਉਣਾ ਹੈ।

ਇਹ ਵਿਸ਼ੇਸ਼ ਮੁਹਿੰਮ 20 ਜਨਵਰੀ 2026 ਨੂੰ ਪੰਜਾਬ ਦੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਤਾਲਮੇਲ ਹੇਠ ਪੰਜਾਬ ਪੁਲਿਸ ਦੇ ਸਾਰੇ ਪੁਲਿਸ ਕਮਿਸ਼ਨਰੇਟਾਂ ਅਤੇ ਜ਼ਿਲ੍ਹਾ ਪੁਲਿਸ ਇਕਾਈਆਂ ਵੱਲੋਂ ਸੂਬੇ ਭਰ ਵਿੱਚ ਇੱਕੋ ਸਮੇਂ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਪੰਜਾਬ ਪੁਲਿਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਤੋੜਨ, ਲੋੜੀਂਦੇ ਅਪਰਾਧੀਆਂ ਦੀ ਗ੍ਰਿਫ਼ਤਾਰੀ, ਗੈਰ-ਕਾਨੂੰਨੀ ਹਥਿਆਰਾਂ ਦੀ ਬਰਾਮਦਗੀ ਅਤੇ ਅਪਰਾਧਿਕ ਗਤੀਵਿਧੀਆਂ ‘ਤੇ ਪ੍ਰਭਾਵਸ਼ਾਲੀ ਰੋਕ ਲਗਾਉਣ ਲਈ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਨਾਲ-ਨਾਲ ਗੈਂਗਸਟਰਾਂ ਦੇ ਵਿੱਤੀ ਅਤੇ ਹੋਰ ਸਹਾਇਕ ਨੈੱਟਵਰਕਾਂ ਨੂੰ ਵੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ, ਤਾਂ ਜੋ ਅਪਰਾਧ ਦੀਆਂ ਜੜ੍ਹਾਂ ਨੂੰ ਖ਼ਤਮ ਕੀਤਾ ਜਾ ਸਕੇ।

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਹਰ ਹਾਲਤ ਵਿੱਚ ਕਾਇਮ ਰੱਖੀ ਜਾਵੇਗੀ ਅਤੇ ਕਾਨੂੰਨ ਤੋਂ ਉੱਪਰ ਕੋਈ ਵੀ ਨਹੀਂ ਹੈ। ਕਿਸੇ ਵੀ ਤਰ੍ਹਾਂ ਦੀ ਅਪਰਾਧਿਕ ਜਾਂ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਵਿਅਕਤੀ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਅਤੇ ਨਿਰਪੱਖ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਜਨ-ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵੱਲੋਂ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਕਾਰਜਸ਼ੀਲ ਹੈ। ਇਸ ਹੈਲਪਲਾਈਨ ਨੰਬਰ ਰਾਹੀਂ ਲੋਕ ਗੈਂਗਸਟਰਾਂ ਅਤੇ ਹੋਰ ਅਪਰਾਧਿਕ ਗਤੀਵਿਧੀਆਂ ਸਬੰਧੀ ਗੁਪਤ ਰੂਪ ਵਿੱਚ ਜਾਣਕਾਰੀ ਸਾਂਝੀ ਕਰ ਸਕਦੇ ਹਨ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਅਤੇ ਹੋਰ ਵੇਰਵੇ ਪੂਰੀ ਤਰ੍ਹਾਂ ਗੁਪਤ ਰੱਖੇ ਜਾਣਗੇ।

’ਗੈਂਗਸਟਰਾਂ ‘ਤੇ ਵਾਰ’ ਦੇ 188ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ 476 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ, ਅਤੇ ਇੱਕ ਹਥਿਆਰ ਸਮੇਤ 260 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 53,508 ਹੋ ਗਈਆਂ।

ਵਿਦੇਸ਼

Scroll to Top