Punjab BJP incharge

ਭਾਜਪਾ ਵੱਲੋਂ ਪੰਜਾਬ ਸਮੇਤ 3 ਸੂਬਿਆਂ ਦੇ ਨਵੇਂ ਸੂਬਾ ਇੰਚਾਰਜਾਂ ਦੀ ਨਿਯੁਕਤੀ

ਦੇਸ਼, 18 ਅਗਸਤ 2026: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਨੇ ਉੱਤਰ ਪ੍ਰਦੇਸ਼, ਪੰਜਾਬ ਅਤੇ ਗੁਜਰਾਤ ਲਈ ਨਵੇਂ ਸੂਬਾ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ ਹਨ। ਪਾਰਟੀ ਨੇ ਇਨ੍ਹਾਂ ਸੂਬਿਆਂ ਦੀ ਜ਼ਿੰਮੇਵਾਰੀ ਸੀਨੀਅਰ ਆਗੂਆਂ ਨੂੰ ਸੌਂਪੀ ਹੈ।

ਉੱਤਰ ਪ੍ਰਦੇਸ਼ ‘ਚ ਵਿਨੋਦ ਤਾਵੜੇ ਨੂੰ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਜਗਦੀਸ਼ ਈਸ਼ਵਰਭਾਈ ਪਟੇਲ ਨੂੰ ਸਹਿ-ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਪੰਜਾਬ ‘ਚ ਸਤੀਸ਼ ਪੂਨੀਆ ਨੂੰ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸਦੇ ਨਾਲ ਹੀ ਗੁਜਰਾਤ ‘ਚ ਤਰੁਣ ਚੁੱਘ ਨੂੰ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

Punjab BJP incharge

ਇਸ ਤੋਂ ਪਹਿਲਾਂ, ਸੋਮਵਾਰ ਨੂੰ, ਭਾਜਪਾ ਪ੍ਰਧਾਨ ਨੇ ਪਾਰਟੀ ਦੇ ਨਵੇਂ ਰਾਸ਼ਟਰੀ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਪਾਰਟੀ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ, ਨਵੀਂ ਟੀਮ ‘ਚ ਕਈ ਸੀਨੀਅਰ ਆਗੂਆਂ ਨੂੰ ਮਹੱਤਵਪੂਰਨ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਨਿਯੁਕਤੀਆਂ ਤੁਰੰਤ ਲਾਗੂ ਹੋ ਗਈਆਂ। ਰਾਜਸਥਾਨ ਦੀ ਸਾਬਕਾ ਮੁੱਖ ਮੰਤਰੀ ਵਸੁੰਧਰਾ ਰਾਜੇ ਸਿੰਧੀਆ ਸਮੇਤ 13 ਆਗੂਆਂ ਨੂੰ ਰਾਸ਼ਟਰੀ ਉਪ-ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸਮ੍ਰਿਤੀ ਈਰਾਨੀ ਅਤੇ ਵਿਨੋਦ ਤਾਵੜੇ ਨੂੰ ਰਾਸ਼ਟਰੀ ਜਨਰਲ ਸਕੱਤਰਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

Read More: ਭਾਜਪਾ ਵੱਲੋਂ ਮਨਪ੍ਰੀਤ ਬਾਦਲ ਰਾਸ਼ਟਰੀ ਉਪ ਪ੍ਰਧਾਨ ਨਿਯੁਕਤ, ਤਰੁਣ ਚੁੱਘ ਨੂੰ ਸੌਂਪਿਆ ਵਾਧੂ ਚਾਰਜ

ਵਿਦੇਸ਼

Scroll to Top