371 ਹਾਈਟੈੱਕ ਐਂਬੂਲੈਂਸਾਂ

ਪੰਜਾਬ ਸਰਕਾਰ ਵੱਲੋਂ 371 ਹਾਈਟੈੱਕ ਐਂਬੂਲੈਂਸਾਂ ਰਾਹੀਂ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਮਿਲੀ ਨਵੀਂ ਰਫ਼ਤਾਰ

ਮੁੱਖ ਮੰਤਰੀ ਸਰਦਾਰ ਭਗਵਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ‘ਚ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਵੱਡੇ ਕਦਮ ਚੁੱਕੇ ਹਨ। ਸਰਕਾਰ ਸੂਬਾ ਵਾਸੀਆਂ ਨੂੰ ਗੁਣਵੱਤਾ ਭਰੀਆਂ ਅਤੇ ਸਮੇਂ ਸਿਰ ਐਮਰਜੈਂਸੀ ਸਿਹਤ ਸੇਵਾਵਾਂ ਉਪਲੱਬਧ ਕਰਵਾਉਣ ਲਈ ਵਚਨਬੱਧ ਹੈ। ਇਸੇ ਉਦੇਸ਼ ਨੂੰ ਸਾਕਾਰ ਕਰਦਿਆਂ ਸੂਬੇ ਵਿੱਚ 371 ਹਾਈਟੈੱਕ ਐਂਬੂਲੈਂਸਾਂ ਰਾਹੀਂ ਐਮਰਜੈਂਸੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਅਤੇ ਪ੍ਰਭਾਵਸ਼ਾਲੀ ਬਣਾਇਆ ਗਿਆ ਹੈ।

ਇਹ ਹਾਈਟੈੱਕ ਐਂਬੂਲੈਂਸਾਂ ਆਧੁਨਿਕ ਜੀਵਨ-ਰੱਖਿਅਕ ਉਪਕਰਨਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਆਕਸੀਜਨ ਸਪੋਰਟ ਸਿਸਟਮ, ਕਾਰਡਿਅਕ ਮਾਨੀਟਰ, ਅਤੇ ਹੋਰ ਲੋੜੀਂਦੇ ਐਮਰਜੈਂਸੀ ਮੈਡੀਕਲ ਉਪਕਰਨ ਸ਼ਾਮਲ ਹਨ। ਇਨ੍ਹਾਂ ਦੀ ਮਦਦ ਨਾਲ ਹਾਦਸਿਆਂ, ਦਿਲ ਦੇ ਦੌਰੇ, ਗੰਭੀਰ ਬਿਮਾਰੀਆਂ ਅਤੇ ਹੋਰ ਐਮਰਜੈਂਸੀ ਸਥਿਤੀਆਂ ਵਿੱਚ ਮਰੀਜ਼ਾਂ ਨੂੰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੁੱਢਲੀ ਅਤੇ ਜ਼ਰੂਰੀ ਸਿਹਤ ਸੇਵਾ ਪ੍ਰਦਾਨ ਕੀਤੀ ਜਾ ਸਕਦੀ ਹੈ।

ਸਮਾਣਾ ਵਿਖੇ ਵਾਪਰੇ ਸਕੂਲ ਬੱਸ ਹਾਦਸੇ ਦੌਰਾਨ ਵੀ ਐਮਰਜੈਂਸੀ ਸਿਹਤ ਸੇਵਾਵਾਂ ਅਤੇ ਐਂਬੂਲੈਂਸ ਨੈੱਟਵਰਕ ਦੀ ਅਹਿਮ ਭੂਮਿਕਾ ਸਾਹਮਣੇ ਆਈ। ਜ਼ਖ਼ਮੀ ਬੱਚਿਆਂ ਨੂੰ ਸਮੇਂ ਸਿਰ ਹਸਪਤਾਲਾਂ ਤੱਕ ਪਹੁੰਚਾਉਣ ਅਤੇ ਤੁਰੰਤ ਇਲਾਜ ਯਕੀਨੀ ਬਣਾਉਣ ਵਿੱਚ ਐਂਬੂਲੈਂਸ ਸੇਵਾਵਾਂ ਨੇ ਮਹੱਤਵਪੂਰਨ ਯੋਗਦਾਨ ਪਾਇਆ, ਜਿਸ ਨਾਲ ਐਮਰਜੈਂਸੀ ਸਿਹਤ ਪ੍ਰਣਾਲੀ ਦੀ ਤਿਆਰੀ ਅਤੇ ਸਮਰੱਥਾ ਦਾ ਪ੍ਰਮਾਣ ਮਿਲਿਆ।

ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਮੁਤਾਬਕ ਇਹ ਹਾਈਟੈੱਕ ਐਂਬੂਲੈਂਸ ਬੇੜੇ ‘ਚ ਨਵੀਂਆਂ ਸ਼ਾਮਲ ਕੀਤੀਆਂ ਐਂਬੂਲੈਂਸਾਂ ‘ਚ 7 ‘ਚਾਈਲਡ ਮੈਮੋਰੀਅਲ ਐਂਬੂਲੈਂਸਾਂ’ ਵੀ ਸ਼ਾਮਲ ਹਨ, ਜੋ ਪੰਜਾਬ ਦੇ ਸਮਾਣਾ (ਜ਼ਿਲ੍ਹਾ ਪਟਿਆਲਾ) ਵਿਖੇ ਵਾਪਰੇ ਸੜਕ ਹਾਦਸੇ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਬੱਚਿਆਂ ਦੀ ਯਾਦ ਨੂੰ ਸਮਰਪਿਤ ਹਨ। ਇਹ ਐਂਬੂਲੈਂਸਾਂ ਅਤਿ-ਆਧੁਨਿਕ ਮੈਡੀਕਲ ਉਪਕਰਣਾਂ ਨਾਲ ਲੈਸ ਹਨ ਅਤੇ ਉਨ੍ਹਾਂ ਬੱਚਿਆਂ ਨੂੰ ਸ਼ਰਧਾਂਜਲੀ ਵਜੋਂ ਕੰਮ ਕਰ ਰਹੀਆਂ ਹਨ।

ਸਰਕਾਰ ਦਾ ਉਦੇਸ਼ ਸੂਬੇ ਦੇ ਹਰ ਨਾਗਰਿਕ ਤੱਕ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ ਐਮਰਜੈਂਸੀ ਸਿਹਤ ਸੇਵਾਵਾਂ ਪਹੁੰਚਾਉਣਾ ਹੈ। 371 ਹਾਈਟੈੱਕ ਐਂਬੂਲੈਂਸਾਂ ਦਾ ਇਹ ਨੈੱਟਵਰਕ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਨੂੰ ਸਮੇਂ ਸਿਰ ਸਿਹਤ ਸਹਾਇਤਾ ਉਪਲਬਧ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ।

ਸਰਕਾਰ ਸਿਹਤ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਆਧੁਨਿਕ, ਪਾਰਦਰਸ਼ੀ ਅਤੇ ਭਰੋਸੇਯੋਗ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਸਮੇਂ ਸਿਰ ਐਮਰਜੈਂਸੀ ਇਲਾਜ ਉਪਲਬਧ ਹੋਣ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਸਰਕਾਰ ਭਵਿੱਖ ਵਿੱਚ ਵੀ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਦੀ ਭਲਾਈ ਲਈ ਅਜਿਹੇ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰੱਖੇਗੀ।

ਵਿਦੇਸ਼

Scroll to Top