Haryana news

ਸਿੱਖ ਨਸਲਕੁਸ਼ੀ ਮਾਮਲੇ ‘ਚ ਸਜਾ ਭੁਗਤ ਰਹੇ ਸੱਜਣ ਕੁਮਾਰ ਦਾ ਹੋਇਆ ਦੇਹਾਂਤ

ਦਿੱਲੀ , 20 ਅਗਸਤ 2026: ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ ਦੇਹਾਂਤ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ‘ਚ ਮ੍ਰਿਤਕ ਲਿਆਂਦਾ ਗਿਆ ਸੀ। ਸੱਜਣ ਕੁਮਾਰ ਦਿੱਲੀ ‘ਚ 1984 ‘ਚ ਦੋ ਸਿੱਖਾਂ ਦੇ ਹੋਏ ਕਤਲ ਦੇ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਨ, ਉਹ ਤਿਹਾੜ ਜੇਲ੍ਹ ‘ਚ ਬੰਦ ਸਨ।

ਦਿੱਲੀ ਕੈਂਟ ਦੀ ਪਾਲਮ ਕਲੋਨੀ ‘ਚ ਪੰਜ ਸਿੱਖਾਂ ਦੇ ਕਤਲ ਤੋਂ ਬਾਅਦ ਇੱਕ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਪਾਇਆ ਗਿਆ ਸੀ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈ ਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਦਸੰਬਰ 2018 ‘ਚ ਕਾਂਗਰਸ ਛੱਡ ਦਿੱਤੀ ਸੀ।

ਸਤੰਬਰ 2023 ‘ਚ, ਰਾਊਜ਼ ਐਵੇਨਿਊ ਅਦਾਲਤ ਨੇ ਉਸਨੂੰ ਸੁਲਤਾਨਪੁਰੀ, ਦਿੱਲੀ ‘ਚ ਤਿੰਨ ਸਿੱਖਾਂ ਦੇ ਕਤਲ ਦੇ ਮਾਮਲੇ ‘ਚ ਬਰੀ ਕਰ ਦਿੱਤਾ ਸੀ। ਦੰਗਿਆਂ ‘ਚ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਦੋਸ਼ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ।

ਸਰਦਾਰ ਜਸਵੰਤ ਸਿੰਘ ਅਤੇ ਉਸਦੇ ਪੁੱਤਰ ਤਰੁਣਦੀਪ ਸਿੰਘ ਦਾ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ‘ਚ ਕਤਲ ਕਰ ਦਿੱਤਾ ਸੀ। ਦੰਗਾਕਾਰੀਆਂ ਨੇ ਉਨ੍ਹਾਂ ‘ਤੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ। ਫਿਰ ਉਨ੍ਹਾਂ ਨੇ ਦੋਵਾਂ ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ। ਉਸਨੂੰ 12 ਫਰਵਰੀ, 2025 ਨੂੰ ਦੋਸ਼ੀ ਠਹਿਰਾਇਆ ਗਿਆ ਸੀ ਅਤੇ 25 ਫਰਵਰੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ।

Read More: ਜਾਇਦਾਦ ਆਈਡੀ ਨਾਲ ਸਬੰਧਤ ਕੋਈ ਵੀ ਸਮੱਸਿਆ ਮੁੱਖ ਮੰਤਰੀ ਦਫ਼ਤਰ ਨਾ ਆਵੇ: CM ਨਾਇਬ ਸੈਣੀ

ਵਿਦੇਸ਼

Scroll to Top