ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਬਹਾਦਰ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਨਮਨ ਕਰਦਿਆਂ ਪੰਜਾਬ ਸਰਕਾਰ ਨੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਐਕਸ-ਗ੍ਰੇਸ਼ੀਆ ਵਿੱਤੀ ਸਹਾਇਤਾ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਸਰਕਾਰ ਦਾ ਮੰਨਣਾ ਹੈ ਕਿ ਸ਼ਹੀਦ ਸੈਨਿਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕਰਨਾ ਅਤੇ ਉਨ੍ਹਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨਾ ਸਰਕਾਰ ਦੀ ਨੈਤਿਕ ਅਤੇ ਸਮਾਜਿਕ ਜ਼ਿੰਮੇਵਾਰੀ ਹੈ।
ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਾ ਸਿਰਫ਼ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਹੈ, ਸਗੋਂ ਉਨ੍ਹਾਂ ਦੀ ਬੇਮਿਸਾਲ ਕੁਰਬਾਨੀ ਲਈ ਸੂਬੇ ਦਾ ਧੰਨਵਾਦ ਅਤੇ ਸਤਿਕਾਰ ਵੀ ਪ੍ਰਗਟ ਕੀਤਾ ਹੈ।ਇਹ ਫੈਸਲਾ ਉਨ੍ਹਾਂ ਪਰਿਵਾਰਾਂ ਨੂੰ ਭਰੋਸਾ ਦਿਵਾਉਂਦਾ ਹੈ ਕਿ ਪੰਜਾਬ ਸਰਕਾਰ ਹਰ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ।
ਹਥਿਆਰਬੰਦ ਸੈਨਾਵਾਂ, ਅਰਧ ਸੈਨਿਕ ਬਲਾਂ, ਪੁਲਿਸ ਅਤੇ ਅਗਨੀਵੀਰਾਂ ਵੱਲੋਂ ਦੇਸ਼ ਦੀ ਰਾਖੀ ਵਿੱਚ ਪਾਏ ਗਏ ਅਥਾਹ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਮੁਤਾਬਕ ਪੰਜਾਬ ਸਰਕਾਰ ਪਹਿਲਾਂ ਹੀ ਡਿਊਟੀ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੁਤਾਬਕ ਇਹ ਉਪਰਾਲਾ ਸੈਨਿਕਾਂ, ਅਰਧ ਸੈਨਿਕ ਬਲਾਂ, ਪੁਲਿਸ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਨ੍ਹਾਂ ਨੇ ਉਮੀਦ ਪ੍ਰਗਟ ਕੀਤੀ ਕਿ ਇਹ ਪਹਿਲ ਅਗਨੀਵੀਰਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਅਤੇ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਾਂ ਨੂੰ ਸਹਾਇਤਾ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗੀ।
ਪੰਜਾਬ ਸਰਕਾਰ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਨਮਾਨ ਨੂੰ ਸਭ ਤੋਂ ਵੱਧ ਤਰਜੀਹ ਦੇ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀ ਭਲਾਈ ਲਈ ਲੋਕ-ਹਿਤੈਸ਼ੀ ਉਪਰਾਲੇ ਜਾਰੀ ਰੱਖੇਗੀ।
Read More: ਪੰਜਾਬ ਦੀਆਂ ਔਰਤਾਂ ਨੂੰ 1 ਜੁਲਾਈ ਨੂੰ ₹3,000 ਤੇ ਦਲਿਤ ਔਰਤਾਂ ਨੂੰ ₹4,500 ਮਿਲਣਗੇ: ਅਰਵਿੰਦ ਕੇਜਰੀਵਾਲ




