July 5, 2024 1:32 am
Ashok Gehlot

ਅਸ਼ੋਕ ਗਹਿਲੋਤ ਨੇ ਰਾਹੁਲ ਗਾਂਧੀ ਨੂੰ ਪਾਰਟੀ ਪ੍ਰਧਾਨ ਬਣਾਉਣ ਦੀ ਕੀਤੀ ਮੰਗ

ਚੰਡੀਗੜ੍ਹ 13 ਮਾਰਚ 2022: ਦੇਸ਼ ਦੇ ਪੰਜ ਰਾਜਾਂ ਹੋਈਆਂ ਵਿਧਾਨ ਸਭਾ ਚੋਣਾਂ 2022 ‘ਚ ਕਾਂਗਰਸ (Congress) ਦੀ ਕਰਾਰੀ ਹਾਰ ਤੋਂ ਬਾਅਦ ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਬੁਲਾਈ | ਇਸ ਦੌਰਾਨ ਰਾਜਾਂ ‘ਚ ਇਸ ਦੀ ਮਾੜੀ ਕਾਰਗੁਜ਼ਾਰੀ ਤੋਂ ਬਾਅਦ ਪਾਰਟੀ ‘ਚ ਇਸ ਨੂੰ ਲੈ ਕੇ ਮੰਥਨ ਚੱਲ ਰਿਹਾ ਹੈ ਅਤੇ ਸਾਰੇ ਆਗੂ ਪਾਰਟੀ ਦੇ ਕੌਮੀ ਪ੍ਰਧਾਨ ਬਾਰੇ ਬਿਆਨਬਾਜ਼ੀ ਕਰ ਰਹੇ ਹਨ। ਇਸ ਦੌਰਾਨ ਰਾਜਸਥਾਨ ਦੇ ਸੀਐਮ ਅਸ਼ੋਕ ਗਹਿਲੋਤ (Ashok Gehlot) ਨੇ ਇੱਕ ਵਾਰ ਫਿਰ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਦੀ ਮੰਗ ਕੀਤੀ ਹੈ। ਗਹਿਲੋਤ ਮੁਤਾਬਕ ਜੇਕਰ ਰਾਹੁਲ ਗਾਂਧੀ ਪ੍ਰਧਾਨ ਬਣਦੇ ਹਨ ਤਾਂ ਪਾਰਟੀ ਇਕਜੁੱਟ ਰਹੇਗੀ।

ਇਸ ਦੌਰਾਨ ਅਸ਼ੋਕ ਗਹਿਲੋਤ (Ashok Gehlot) ਨੇ ਚਾਰ ਰਾਜਾਂ ‘ਚ ਜਿੱਤ ਹਾਸਲ ਕਰਨ ਵਾਲੀ ਭਾਰਤੀ ਜਨਤਾ ਪਾਰਟੀ ‘ਤੇ ਤਿੱਖਾ ਨਿਸ਼ਾਨਾ ਸਾਧਿਆ। ਉਨ੍ਹਾਂ ਨੇ ਕਿਹਾ ਕਿ , “ਚੋਣਾਂ ‘ਚ ਜਿੱਤ-ਹਾਰ ਹੁੰਦੀ ਹੈ। ਇਕ ਸਮੇਂ ਭਾਜਪਾ ਨੇ 542 ‘ਚੋਂ ਸਿਰਫ 2 ਸੀਟਾਂ ‘ਤੇ ਜਿੱਤ ਹਾਸਲ ਕੀਤੀ ਸੀ। ਹੁਣ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਧਰਮ ਦੀ ਰਾਜਨੀਤੀ ਕਰਦੀ ਹੈ। ਅੱਜ ਨਹੀਂ ਤਾਂ ਕੱਲ੍ਹ, ਦੇਸ਼ ਵਾਸੀ ਇਸ ਗੱਲ ਨੂੰ ਸਮਝਣਗੇ।