ਸਮਾਣਾ: ਸੜਕ ਹਾਦਸੇ ‘ਚ ਏਅਰ ਫੋਰਸ ਜਵਾਨ ਤੇ ਪਤਨੀ ਦੀ ਮੌ.ਤ

ਸਾਰੇ ਸ਼ਹਿਰ ਵਿੱਚ ਸੋਗ ਦੀ ਲਹਿਰ

26 ਅਗਸਤ 2026: ਸਮਾਣਾ ਤੋਂ ਇੱਕ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਭਾਰਤੀ ਏਅਰ ਫੋਰਸ ਵਿੱਚ ਜਾਮਨਗਰ (ਗੁਜਰਾਤ ) ਵਿਖੇ ਤਾਇਨਾਤ ਸਮਾਣਾ ਦੇ ਰਹਿਣ ਵਾਲੇ ਗੁਰਜਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਲਵਲੀਨ ਕੌਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦੋਵੇਂ ਪਤੀ-ਪਤਨੀ ਮੋਟਰਸਾਈਕਲ ’ਤੇ ਜਾ ਰਹੇ ਸਨ, ਇਸ ਦੌਰਾਨ ਉਹ ਇੱਕ ਬੱਸ ਦੀ ਲਪੇਟ ਦੇ ਵਿੱਚ ਆ ਗਏ ਅਤੇ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਤੋਂ ਬਾਅਦ ਵਿੱਚ ਮਾਤਾ-ਪਿਤਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਉੱਥੇ ਹੀ ਮਾਂ ਨੇ ਦੱਸਿਆ ਕਿ ਉਨ੍ਹਾਂ ਦੀ ਪੁੱਤਰ ਨਾਲ ਫੋਨ ’ਤੇ ਗੱਲ ਹੋਣ ਤੋਂ ਕੁਝ ਹੀ ਸਮੇਂ ਬਾਅਦ ਪਰਿਵਾਰ ਨੂੰ ਇਹ ਮੰਦਭਾਗੀ ਖ਼ਬਰ ਮਿਲੀ।

ਜਾਣਕਾਰੀ ਮੁਤਾਬਕ ਗੁਰਜਿੰਦਰ ਸਿੰਘ ਜਾਮਨਗਰ ਏਅਰ ਫੋਰਸ ਸਟੇਸ਼ਨ ਵਿੱਚ LAC ਆਟੋ ਟੈਕ ਵਜੋਂ ਤਾਇਨਾਤ ਸਨ। 23 ਅਗਸਤ ਦੀ ਸ਼ਾਮ ਕਰੀਬ ਸਾਢੇ 6 ਵਜੇ ਉਨ੍ਹਾਂ ਨੇ ਆਪਣੀ ਮਾਤਾ ਨਾਲ ਫੋਨ ’ਤੇ ਗੱਲ ਕੀਤੀ ਅਤੇ ਕਿਹਾ ਕਿ ਉਹ ਮਾਰਕੀਟ ਜਾ ਰਹੇ ਹਨ। ਇਸ ਤੋਂ ਕੁਝ ਸਮੇਂ ਬਾਅਦ ਹੀ ਪਰਿਵਾਰ ਨੂੰ ਇਸ ਮੰਦਭਾਗੇ ਹਾਦਸੇ ਦੀ ਸੂਚਨਾ ਮਿਲੀ।

ਏਅਰ ਫੋਰਸ ਦੇ ਅਧਿਕਾਰੀਆਂ ਅਤੇ ਜਾਮਨਗਰ ਪੁਲਿਸ ਵੱਲੋਂ ਪਰਿਵਾਰ ਨੂੰ ਹਾਦਸੇ ਬਾਰੇ ਜਾਣਕਾਰੀ ਦਿੱਤੀ ਗਈ। ਅੱਜ ਦੋਵਾਂ ਦੀਆਂ ਮ੍ਰਿਤਕ ਦੇਹਾਂ ਸਮਾਣਾ ਪਹੁੰਚੀਆਂ, ਜਿੱਥੇ ਪਰਿਵਾਰ ਅਤੇ ਰਿਸ਼ਤੇਦਾਰਾਂ ਦੀ ਹਾਜ਼ਰੀ ਵਿੱਚ ਅੰਤਿਮ ਸਸਕਾਰ ਕੀਤਾ ਗਿਆ।

ਅੰਤਿਮ ਸਸਕਾਰ ਤੋਂ ਪਹਿਲਾਂ ਅੰਬਾਲਾ ਤੋਂ ਪਹੁੰਚੇ ਏਅਰ ਫੋਰਸ ਦੇ ਅਧਿਕਾਰੀਆਂ ਵੱਲੋਂ ਗੁਰਜਿੰਦਰ ਸਿੰਘ ਨੂੰ ਸਨਮਾਨ ਵਜੋਂ ਸਲਾਮੀ ਦਿੱਤੀ ਗਈ। ਗੁਰਜਿੰਦਰ ਸਿੰਘ ਦੇ ਪਿਤਾ ਗੁਰਮੀਤ ਸਿੰਘ ਨੇ ਆਪਣਾ ਫਰਜ਼ ਨਿਭਾਉਂਦੇ ਹੋਏ ਪੁੱਤਰ ਨੂੰ ਅਤੇ ਉਨ੍ਹਾਂ ਦੀ ਨੂੰਹ ਲਵਲੀਨ ਕੌਰ ਦੇ ਪਿਤਾ ਨੇ ਆਪਣੀ ਧੀ ਨੂੰ ਅੰਤਿਮ ਅਗਨੀ ਭੇਟ ਕੀਤੀ।

Read More: ਸਮਾਣਾ ਹਾਦਸੇ ‘ਚ ਜਾਨ ਗੁਆਉਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਮਿਲੇ CM ਭਗਵੰਤ ਮਾਨ

 

ਵਿਦੇਸ਼

Scroll to Top