ਜੀਵਨਜੋਤ ਪ੍ਰੋਜੈਕਟ–2

‘ਜੀਵਨਜੋਤ ਪ੍ਰੋਜੈਕਟ–2’ ਤਹਿਤ ਡੀਐਨਏ ਟੈਸਟਿੰਗ ਰਾਹੀਂ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਉਪਰਾਲਾ

‘ਜੀਵਨਜੋਤ ਪ੍ਰੋਜੈਕਟ–2’ ਤਹਿਤ ਡੀਐਨਏ ਟੈਸਟਿੰਗ ਰਾਹੀਂ ਬੱਚਿਆਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਇਤਿਹਾਸਕ ਉਪਰਾਲਾ
ਬਾਲ ਤਸਕਰੀ ਤੇ ਭੀਖ ਮੰਗਵਾਉਣ ਵਾਲੇ ਗਿਰੋਹਾਂ ਖ਼ਿਲਾਫ਼ ਸਖ਼ਤ ਕਾਰਵਾਈ

ਪੰਜਾਬ ਸਰਕਾਰ ਵੱਲੋਂ ਵਿਗਿਆਨ ਅਤੇ ਤਕਨਾਲੋਜੀ ਆਧਾਰਿਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਸ਼ੁਰੂ ਕੀਤਾ ਗਿਆ ‘ਜੀਵਨਜੋਤ ਪ੍ਰੋਜੈਕਟ–2’ ਸੂਬੇ ਵਿੱਚ ਡੀਐਨਏ ਟੈਸਟਿੰਗ ਦੀਆਂ ਆਧੁਨਿਕ ਸਹੂਲਤਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਪਹਿਲਕਦਮੀ ਦਾ ਉਦੇਸ਼ ਵਿਗਿਆਨਕ ਜਾਂਚ ਪ੍ਰਣਾਲੀ ਨੂੰ ਹੋਰ ਤੇਜ਼, ਸਟੀਕ ਅਤੇ ਭਰੋਸੇਯੋਗ ਬਣਾਉਣਾ ਹੈ।

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਆਧੁਨਿਕ ਤਕਨਾਲੋਜੀ ਆਧਾਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਜੀਵਨਜੋਤ ਪ੍ਰੋਜੈਕਟ–2 ਤਹਿਤ ਡੀਐਨਏ ਜਾਂਚ ਦੀ ਸਮਰੱਥਾ ਨੂੰ ਮਜ਼ਬੂਤ ਕਰਕੇ ਅਪਰਾਧਿਕ ਮਾਮਲਿਆਂ ਦੀ ਜਾਂਚ, ਲਾਪਤਾ ਵਿਅਕਤੀਆਂ ਦੀ ਪਛਾਣ ਅਤੇ ਹੋਰ ਵਿਗਿਆਨਕ ਜਾਂਚਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।

ਇਸ ਪ੍ਰੋਜੈਕਟ ਨਾਲ ਆਧੁਨਿਕ ਫ਼ੋਰੈਂਸਿਕ ਤਕਨਾਲੋਜੀ ਦੀ ਵਰਤੋਂ ਨੂੰ ਉਤਸ਼ਾਹ ਮਿਲੇਗਾ, ਜਿਸ ਨਾਲ ਜਾਂਚ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਸ਼ੁੱਧਤਾ ਅਤੇ ਤੇਜ਼ੀ ਯਕੀਨੀ ਬਣੇਗੀ। ਇਸ ਨਾਲ ਸਬੂਤਾਂ ਦੀ ਵਿਗਿਆਨਕ ਜਾਂਚ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਸਬੰਧਿਤ ਏਜੰਸੀਆਂ ਨੂੰ ਸਮੇਂ ਸਿਰ ਸਹੀ ਨਤੀਜੇ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ।

ਮਾਨ ਸਰਕਾਰ ਦਾ ਉਦੇਸ਼ ਸੂਬੇ ਵਿੱਚ ਵਿਗਿਆਨ ਅਤੇ ਤਕਨਾਲੋਜੀ ਆਧਾਰਿਤ ਸੇਵਾਵਾਂ ਦਾ ਵਿਸਥਾਰ ਕਰਕੇ ਲੋਕਾਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣਾ ਹੈ। ਜੀਵਨਜੋਤ ਪ੍ਰੋਜੈਕਟ–2 ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਪਹਿਲ ਹੈ, ਜੋ ਆਧੁਨਿਕ ਫ਼ੋਰੈਂਸਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।

ਪੰਜਾਬ ਸਰਕਾਰ ਭਵਿੱਖ ਵਿੱਚ ਵੀ ਲੋਕ-ਹਿਤ ਨੂੰ ਧਿਆਨ ਵਿੱਚ ਰੱਖਦਿਆਂ ਤਕਨਾਲੋਜੀ ਆਧਾਰਿਤ ਨਵੀਆਂ ਪਹਿਲਕਦਮੀਆਂ ਰਾਹੀਂ ਪ੍ਰਸ਼ਾਸਨਿਕ ਅਤੇ ਵਿਗਿਆਨਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਵਚਨਬੱਧ ਹੈ।

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਮੁਤਾਬਕ ਪ੍ਰੋਜੈਕਟ ਜੀਵਨਜੋਤ, ਜੁਲਾਈ 2024 ਤੋਂ ਪੰਜਾਬ ਭਰ ਵਿੱਚ ਲਾਗੂ ਕੀਤਾ ਗਿਆ, ਇਸ ਦੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੁਆਰਾ ਹਰ ਮਹੀਨੇ ਦੇ ਦੂਜੇ ਹਫ਼ਤੇ ਦੌਰਾਨ ਮਾਸਿਕ ਬਚਾਅ ਮੁਹਿੰਮਾਂ ਚਲਾਈਆਂ ਗਈਆਂ। ਭੀਖ ਮੰਗਣ ਤੋਂ ਬਚਾਏ ਗਏ ਬੱਚਿਆਂ ਦਾ ਉਨ੍ਹਾਂ ਦੀ ਉਮਰ, ਯੋਗਤਾ ਅਤੇ ਦਸਤਾਵੇਜ਼ਾਂ ਦੀ ਉਪਲਬਧਤਾ ਦੇ ਅਨੁਸਾਰ ਵੱਖ-ਵੱਖ ਭਲਾਈ ਸਕੀਮਾਂ ਰਾਹੀਂ ਪੁਨਰਵਾਸ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਮੁਤਾਬਕ ਇਸ ਮੁਹਿੰਮ ਤਹਿਤ ਬਚਾਏ ਗਏ ਬੱਚਿਆਂ ਅਤੇ ਉਨ੍ਹਾਂ ਦੇ ਨਾਲ ਆਉਣ ਵਾਲੇ ਬਾਲਗਾਂ ਦੇ ਸਬੰਧਾਂ ਦੀ ਪੁਸ਼ਟੀ ਕਰਨ ਲਈ ਡੀਐਨਏ ਟੈਸਟ ਕੀਤੇ ਜਾਂਦੇ ਹਨ। ਜੇਕਰ ਡੀਐਨਏ ਨਤੀਜੇ ਮੇਲ ਨਹੀਂ ਖਾਂਦੇ, ਤਾਂ ਅਪਰਾਧੀਆਂ ਵਿਰੁੱਧ ਐਫਆਈਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਬਚਾਏ ਗਏ ਬਹੁਤ ਸਾਰੇ ਬੱਚਿਆਂ ਵਿੱਚੋਂ, ਕੁੱਝ ਨੂੰ ਸਕੂਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ, ਅਤੇ ਕੁੱਝ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਭੇਜਿਆ ਗਿਆ ਹੈ।

ਮਾਨ ਸਰਕਾਰ ਮੁਤਾਬਕ “ਹਰ ਬੱਚਾ ਇੱਕ ਸੁਰੱਖਿਅਤ ਅਤੇ ਸਨਮਾਨਜਨਕ ਬਚਪਨ ਦਾ ਹੱਕਦਾਰ ਹੈ। ਪ੍ਰੋਜੈਕਟ ਜੀਵਨਜੋਤ ਰਾਹੀਂ, ਪੰਜਾਬ ਸਰਕਾਰ ਨਾ ਸਿਰਫ਼ ਬੱਚਿਆਂ ਨੂੰ ਸ਼ੋਸ਼ਣ ਤੋਂ ਬਚਾ ਰਹੀ ਹੈ, ਸਗੋਂ ਇਹ ਵੀ ਯਕੀਨੀ ਬਣਾ ਰਹੀ ਹੈ ਕਿ ਉਨ੍ਹਾਂ ਨੂੰ ਸਿੱਖਿਆ, ਸਿਹਤ ਸੰਭਾਲ ਅਤੇ ਉਮੀਦ ਨਾਲ ਭਰਿਆ ਭਵਿੱਖ ਮਿਲੇ।”

ਪੰਜਾਬ ਸਰਕਾਰ ਹਰ ਬੱਚੇ ਦੀ ਸਿੱਖਿਆ, ਸਿਹਤ ਅਤੇ ਸਨਮਾਨ ਦੇ ਅਧਿਕਾਰ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਜਿਸ ਨਾਲ ਪੰਜਾਬ ਦੇ ਹਰ ਬੱਚੇ ਲਈ ਭੀਖ-ਮੁਕਤ, ਸੁਰੱਖਿਅਤ ਅਤੇ ਸਨਮਾਨਜਨਕ ਬਚਪਨ ਯਕੀਨੀ ਬਣਾਇਆ ਜਾ ਸਕੇ।

ਸਰਕਰ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਹ ਕਿਸੇ ਬੱਚੇ ਨੂੰ ਭੀਖ ਮੰਗਦਾ ਵੇਖਣ, ਤਾਂ ਤੁਰੰਤ ਚਾਈਲਡ ਹੈਲਪਲਾਈਨ ਨੰਬਰ 1098 ‘ਤੇ ਸੂਚਨਾ ਦੇਣ, ਤਾਂ ਜੋ ਬੱਚੇ ਨੂੰ ਸੁਰੱਖਿਅਤ ਬਚਪਨ ਵੱਲ ਵਾਪਸ ਲਿਆਂਦਾ ਜਾ ਸਕੇ।

ਵਿਦੇਸ਼

Scroll to Top