ਚੰਡੀਗੜ੍ਹ 14 ਮਾਰਚ 2022: ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 2022 ‘ਚ ਆਮ ਆਦਮੀ ਪਾਰਟੀ ਨੇ ਵੱਡੀ ਜਿੱਤ ਹਾਸਲ ਕੀਤੀ | ਇਸਦੇ ਨਾਲ ਹੀ ਦੂਜੇ ਨੰਬਰ ‘ਤੇ ਕਾਂਗਰਸ ਰਹੀ | ਇਸਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੂੰ 117 ‘ਚੋਂ ਸਿਰਫ 3 ਸੀਟਾਂ ਜਿੱਤ ਸਕੀ | ਇਸਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਪਾਰਟੀ ਵੱਲੋਂ ਅੱਜ ਹਾਰ ਦੇ ਕਾਰਨਾਂ ਦੀ ਸਮੀਖਿਆ ਲਈ ਕੋਰ ਕਮੇਟੀ ਦੀ ਬੈਠਕ ਬੁਲਾਈ ਗਈ ਹੈ। ਅਕਾਲੀ ਦਲ ਦੀ ਇਹ ਬੈਠਕ ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੀ ਜਾਣਕਾਰੀ ਪਾਰਟੀ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ ਹੈ। ਇਸ ਸਭ ਦੇ ਵਿਚਾਲੇ ਇਹ ਵੀ ਕਿਆਸਰਾਈਆਂ ਵੀ ਤੇਜ ਹਨ ਕਿ ਪਾਰਟੀ ਦੀ ਇੰਨੀ ਬੁਰੀ ਹਾਰ ਤੋਂ ਬਾਅਦ ਸੁਖਬੀਰ ਬਾਦਲ ਪ੍ਰਧਾਨਗੀ ਤੋਂ ਅਸਤੀਫਾ ਦੇ ਸਕਦੇ ਹਨ। ਹਾਲਾਂਕਿ ਇਸਦੀ ਕਿਸੇ ਵੀ ਪਾਰਟੀ ਆਗੂ ਵੱਲੋਂ ਪੁਸ਼ਟੀ ਨਹੀਂ ਕੀਤੀ ਗਈ ਹੈ।
ਨਵੰਬਰ 23, 2024 10:26 ਪੂਃ ਦੁਃ