Haryana sports policy

ਖਿਡਾਰੀਆਂ ਦੀ ਮਿਹਨਤ ਤੇ ਸਰਕਾਰ ਦੀ ਖੇਡ ਨੀਤੀ ਦੇ ਚੰਗੇ ਨਤੀਜੇ ਅੱਜ ਦੁਨੀਆ ਦੇ ਸਾਹਮਣੇ: CM ਨਾਇਬ ਸੈਣੀ

ਹਰਿਆਣਾ, 31 ਅਗਸਤ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2014 ਤੋਂ ਹਰਿਆਣਾ ਸਰਕਾਰ ਨੇ ਖੇਡਾਂ ਅਤੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਦੇ ਨਾਲ-ਨਾਲ ਖੇਡ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਉੱਤੇ ਵਿਸ਼ੇਸ਼ ਧਿਆਨ ਦਿੱਤਾ ਹੈ। ਪਿਛਲੇ 12 ਸਾਲਾਂ ‘ਚ ਇਸ ਦਿਸ਼ਾ ‘ਚ ਕੀਤੇ ਗਏ ਲਗਾਤਾਰ ਯਤਨਾਂ ਦੇ ਸਕਾਰਾਤਮਕ ਨਤੀਜੇ ਅੱਜ ਸਾਹਮਣੇ ਆ ਰਹੇ ਹਨ। ਹਰਿਆਣਾ ਦੇ ਖਿਡਾਰੀ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਬਲਬੂਤੇ ਉੱਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਉੱਤੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਗ਼ਮੇ ਜਿੱਤ ਰਹਿ ਹਨ ਅਤੇ ਸੂਬੇ ਤੇ ਦੇਸ਼ ਦਾ ਮਾਣ ਵਧਾ ਰਹੇ ਹਨ।

ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਵਿਧਾਨ ਸਭਾ ‘ਚ ਪ੍ਰਸ਼ਨ ਕਾਲ ਦੌਰਾਨ ਵਿਧਾਇਕ ਦੇਵੇਂਦਰ ਹੰਸ ਵੱਲੋਂ ਪੁੱਛੇ ਗਏ ਇੱਕ ਸਵਾਲ ਦੇ ਸਬੰਧ ‘ਚ ਸਦਨ ਵਿੱਚ ਬੋਲ ਰਹੇ ਸਨ। ਨਾਇਬ ਸਿੰਘ ਸੈਣੀ ਨੇ ਸੂਬੇ ਦੇ ਸਾਰੇ ਖਿਡਾਰੀਆਂ ਦੀ ਸਖ਼ਤ ਮਿਹਨਤ ਅਤੇ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਖਿਡਾਰੀਆਂ ਵੱਲੋਂ ਜਿੱਤੇ ਜਾ ਰਹੇ ਤਗ਼ਮੇ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਦੇ ਨਾਲ-ਨਾਲ ਸੂਬਾ ਸਰਕਾਰ ਦੀ ਖੇਡ ਨੀਤੀ ਅਤੇ ਉਨ੍ਹਾਂ ਨੂੰ ਉਪਲਬਧ ਕਰਵਾਈ ਜਾ ਰਹੀਆਂ ਸਹੂਲਤਾਂ ਦਾ ਵੀ ਨਤੀਜਾ ਹਨ। ਸਰਕਾਰ ਦਾ ਸਪੱਸ਼ਟ ਸੰਕਲਪ ਖੇਡ ਇਨਫਰਾਸਟਰਕਚਰ ਨੂੰ ਹੋਰ ਮਜ਼ਬੂਤ ਕਰਨਾ ਅਤੇ ਖਿਡਾਰੀਆਂ ਨੂੰ ਅੱਗੇ ਵਧਣ ਲਈ ਹਰਸੰਭਵ ਸਹਿਯੋਗ ਪ੍ਰਦਾਨ ਕਰਨਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਦਨ ‘ਚ ਚੁਣ ਕੇ ਆਏ ਨਵੇਂ ਵਿਧਾਇਕਾਂ ਨੂੰ ਸ਼ਾਇਦ ਇਸ ਗੱਲ ਦੀ ਜਾਣਕਾਰੀ ਨਹੀਂ ਹੈ ਕਿ ਪੁਰਾਣੀਆਂ ਸਰਕਾਰਾਂ ਦੇ ਕਾਰਜਕਾਲ ਵਿੱਚ ਖਿਡਾਰੀਆਂ ਲਈ ਕੀ ਕੀਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਰਾਜ ਸਰਕਾਰ ਨੇ ਖਿਡਾਰੀਆਂ ਦੇ ਹਿੱਤ ‘ਚ ਇਤਿਹਾਸਕ ਕੰਮ ਕੀਤੇ ਹਨ। ਸਰਕਾਰ ਨੇ ਖੇਡ ਪ੍ਰਤਿਭਾਵਾਂ ਨੂੰ ਅੱਗੇ ਵਧਣ ਲਈ ਮਜ਼ਬੂਤ ਆਧਾਰ ਅਤੇ ਬਿਹਤਰ ਮੌਕੇ ਉਪਲਬਧ ਕਰਵਾਏ ਹਨ ਅਤੇ ਭਵਿੱਖ ‘ਚ ਵੀ ਖਿਡਾਰੀਆਂ ਦੇ ਹਿੱਤ ‘ਚ ਇਸੇ ਵਚਨਬੱਧਤਾ ਨਾਲ ਕੰਮ ਜਾਰੀ ਰਹੇਗਾ।

Read More: ਹਰਿਆਣਾ ਮਾਨਸੂਨ ਸੈਸ਼ਨ ਦੇ ਦੂਜੇ ਦਿਨ ਸਦਨ ‘ਚ ਵਿਛੜੀਆਂ ਰੂਹਾਂ ਨੂੰ ਸ਼ਰਧਾਜਲੀ ਭੇਟ

ਵਿਦੇਸ਼

Scroll to Top