ਨੌਜਵਾਨ 'ਤੇ ਪੁਲਿਸ ਤਸ਼ੱਦਦ

ਪੰਜਾਬ ਭਾਜਪਾ ਤੇ ਹਰਜਿੰਦਰ ਸਿੰਘ ਧਾਮੀ ਵੱਲੋਂ ਸਿੱਖ ਨੌਜਵਾਨ ‘ਤੇ ਕਥਿਤ ਪੁਲਿਸ ਦੇ ਤਸ਼ੱਦਦ ਦੀ ਸਖ਼ਤ ਨਿੰਦਾ

ਬਰਨਾਲਾ , 04 ਸਤੰਬਰ 2026: ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਨਾਲਾ ਦੇ ਪਿੰਡ ਸ਼ੇਰੋਂ ‘ਚ ਇੱਕ ਸਿੱਖ ਨੌਜਵਾਨ ‘ਤੇ ਕਥਿਤ ਪੁਲਿਸ ਦੇ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇਸ ਮਾਮਲੇ ‘ਚ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਨਿਰਪੱਖ ਜਾਂਚ ਦੀ ਮੰਗ ਕਰੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ‘ਤੇ ਪੁਲਿਸ ਦੀ ਬੇਰਹਿਮੀ ਅਤੇ ਕੱਕਾਰਾਂ ਦੀ ਬੇਅਦਬੀ ਬਹੁਤ ਹੀ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਸਬੰਧੀ ਐਸਐਸਪੀ ਨਾਲ ਗੱਲ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਜਾਂਚ ਨੂੰ ਕਿਸੇ ਹੋਰ ਥਾਂ ਤਬਦੀਲ ਕੀਤਾ ਜਾਵੇ। ਭਾਜਪਾ ਪੂਰੀ ਤਰ੍ਹਾਂ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਮੋਹਨਜੀਤ ਸਿੰਘ ‘ਤੇ ਤਸ਼ੱਦਦ ਕੀਤਾ ਗਿਆ ਹੈ ਅਤੇ ਕਕਾਰਾਂ ਦੀ ਬੇਅਦਬੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਕਾਰਾਂ ਸਿੱਖ ਦੀ ਧਾਰਮਿਕ ਪਛਾਣ, ਵਿਸ਼ਵਾਸ ਅਤੇ ਗੁਰੂ ਪ੍ਰਤੀ ਸ਼ਰਧਾ ਦੇ ਪ੍ਰਤੀਕ ਹਨ। ਸਿੱਖ ਦੇ ਕਕਾਰਾਂ ਪ੍ਰਤੀ ਜਾਣਬੁੱਝ ਕੇ ਬੇਅਦਬੀ ਜਾਂ ਨਿਰਾਦਰ ਵਾਲਾ ਵਿਵਹਾਰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਸਰਕਾਰ ਤੋਂ ਜਵਾਬ ਮੰਗਣ ਦਾ ਅਧਿਕਾਰ ਹੈ, ਅਤੇ ਸਰਕਾਰੀ ਨੀਤੀ, ਅਭਿਆਸਾਂ, ਜਾਂ ਕਿਸੇ ਵੀ ਗੰਭੀਰ ਸਮਾਜਿਕ ਮੁੱਦੇ ‘ਤੇ ਸਵਾਲ ਉਠਾਉਣ ਵਾਲੇ ਵਿਅਕਤੀ ਨੂੰ ਚੁੱਪ ਕਰਾਉਣ ਲਈ ਪੁਲਿਸ ਬਲ ਦੀ ਵਰਤੋਂ ਕਰਨਾ ਲੋਕਤੰਤਰ ਦੀ ਭਾਵਨਾ ਦੇ ਵਿਰੁੱਧ ਹੈ।

Read More: ਪੰਜਾਬ ਪੁਲਿਸ ਵੱਲੋਂ ਸੂਬੇ ਭਰ ‘ਚ 570 ਥਾਵਾਂ ‘ਤੇ ਛਾਪੇਮਾਰੀ, 249 ਵਿਅਕਤੀ ਗ੍ਰਿਫ਼ਤਾਰ

ਵਿਦੇਸ਼

Scroll to Top