ਵੱਡੀ ਖਬਰ: ਮੋਹਨਜੀਤ ਸਿੰਘ ਸ਼ੇਰੋ ਮਾਮਲੇ ‘ਚ ਵੱਡਾ ਐਕਸ਼ਨ, DSP ਦਾ ਤਬਾਦਲਾ

ਸੰਗਰੂਰ 5 ਸਤੰਬਰ 2026: ਮੋਹਨਜੀਤ ਸਿੰਘ ਸ਼ੇਰੋ (Mohanjit Singh Shero) ਮਾਮਲੇ ਨੂੰ ਲੈ ਕੇ ਇਸ ਵੇਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ, ਦੱਸ ਦੇਈਏ ਕਿ ਇਸ ਮਾਮਲੇ ਤੇ ਐਕਸ਼ਨ ਲੈਂਦਿਆਂ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਮੁੱਖ ਦਫ਼ਤਰ ਨੇ ਸਖ਼ਤ ਕਾਰਵਾਈ ਕੀਤੀ ਹੈ।

ਮਾਮਲੇ ਵਿੱਚ ਡਿਊਟੀ ਪ੍ਰਤੀ ਕਥਿਤ ਲਾਪਰਵਾਹੀ ਅਤੇ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਨੂੰ ਲੈ ਕੇ ਉੱਠੇ ਸਵਾਲਾਂ ਤੋਂ ਬਾਅਦ ਡੀਐਸਪੀ ਹਰਵਿੰਦਰ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਤਿੰਨ ਹੋਰ ਪੁਲਿਸ ਅਧਿਕਾਰੀਆਂ ਨੂੰ ਵੀ ਤੁਰੰਤ ਪ੍ਰਭਾਵ ਨਾਲ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਮਿਲੀ ਜਾਣਕਾਰੀ ਅਨੁਸਾਰ, ਡੀਐਸਪੀ ਹਰਵਿੰਦਰ ਸਿੰਘ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਹਟਾ ਕੇ ਤਬਦੀਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇੰਸਪੈਕਟਰ ਅਤੇ ਐੱਸਐੱਚਓ ਪ੍ਰਤੀਕ ਜਿੰਦਲ, ਸਬ-ਇੰਸਪੈਕਟਰ/ਐੱਸਐੱਚਓ ਬਲਜੀਤ ਸਿੰਘ ਅਤੇ ਏਐੱਸਆਈ ਹਰਪ੍ਰੀਤ ਸਿੰਘ ਨੂੰ ਵੀ ਪੁਲਿਸ ਲਾਈਨ ਸੰਗਰੂਰ ਵਿਖੇ ਹਾਜ਼ਰ ਹੋਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਮੋਹਨਜੀਤ ਸਿੰਘ ਸ਼ੇਰੋ ਮਾਮਲਾ ਪਿਛਲੇ ਕੁਝ ਸਮੇਂ ਤੋਂ ਚਰਚਾ ਵਿੱਚ ਹੈ ਅਤੇ ਇਸ ਨੂੰ ਲੈ ਕੇ ਪੁਲਿਸ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਉੱਠ ਰਹੇ ਸਨ। ਹੁਣ ਸਰਕਾਰ ਵੱਲੋਂ ਕੀਤੀ ਗਈ ਇਸ ਕਾਰਵਾਈ ਨਾਲ ਮਾਮਲੇ ਵਿੱਚ ਪੁਲਿਸ ਅਧਿਕਾਰੀਆਂ ਦੀ ਜਵਾਬਦੇਹੀ ਦਾ ਮੁੱਦਾ ਮੁੜ ਕੇਂਦਰ ਵਿੱਚ ਆ ਗਿਆ ਹੈ। ਹਾਲਾਂਕਿ, ਮੌਜੂਦਾ ਜਾਣਕਾਰੀ ਵਿੱਚ ਇਨ੍ਹਾਂ ਅਧਿਕਾਰੀਆਂ ਵਿਰੁੱਧ ਅਗਲੀ ਵਿਭਾਗੀ ਕਾਰਵਾਈ ਜਾਂ ਜਾਂਚ ਸਬੰਧੀ ਕੋਈ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Read More: ਖ਼ੈਰ ਨਹੀਂ ਹੁਣ ਸਰਕਾਰੀ ਮੁਲਾਜ਼ਮਾਂ ਦੀ, ਮਾਨ ਸਰਕਾਰ ਨੇ ਚੁੱਕਿਆ ਅਹਿਮ ਕਦਮ

ਵਿਦੇਸ਼

Scroll to Top