ਚੰਡੀਗੜ੍ਹ, 07 ਸਤੰਬਰ 2026: ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ 37ਵਾਂ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਜਸਟਿਸ ਸ਼ੀਲ ਨਾਗੂ ਚੀਫ਼ ਜਸਟਿਸ ਸਨ। ਉਨ੍ਹਾਂ ਨੂੰ ਜੂਨ 2026 ਵਿੱਚ ਸੁਪਰੀਮ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਸੰਬੰਧੀ ਸੰਵਿਧਾਨਕ ਪ੍ਰਕਿਰਿਆਵਾਂ ਨੂੰ ਅਣਗੌਲਿਆ ਕਰਨ ਦਾ ਦੋਸ਼ ਲਗਾਇਆ ਹੈ। ਐਤਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਇਸ ਸਬੰਧ ‘ਚ ਕੇਂਦਰ ਸਰਕਾਰ ਵਿਰੁੱਧ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਗਿਆ। ਸੀਐਮ ਮਾਨ ਅਨੁਸਾਰ, ਕੇਂਦਰ ਸਰਕਾਰ ਨੇ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਕਰ ਦਿੱਤੀ।
Read More: ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਲਈ ਦਿਨ ਰਾਤ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ




