ਬਹਿਬਲ ਕਲਾਂ ਗੋ.ਲੀ.ਬਾ.ਰੀ ਮਾਮਲਾ: SIT ਨੇ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਕੀਤਾ ਤਲਬ

8 ਸਤੰਬਰ 2026: ਵਿਸ਼ੇਸ਼ ਜਾਂਚ ਟੀਮ (SIT) ਨੇ 2015 ਦੇ ਬਹਿਬਲ ਕਲਾਂ ਗੋਲੀਬਾਰੀ ਮਾਮਲੇ ਵਿੱਚ ਪੁੱਛਗਿੱਛ ਲਈ ਸ਼੍ਰੋਮਣੀ ਅਕਾਲੀ ਦਲ (SAD) ਦੇ ਆਗੂ ਸੁਖਬੀਰ ਸਿੰਘ ਬਾਦਲ ਨੂੰ ਇੱਕ ਵਾਰ ਫਿਰ ਤਲਬ ਕੀਤਾ ਹੈ। ਉਨ੍ਹਾਂ ਨੂੰ 11 ਸਤੰਬਰ ਨੂੰ ਚੰਡੀਗੜ੍ਹ ਵਿੱਚ SIT ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ।

ਸੁਖਬੀਰ ਬਾਦਲ ਪਹਿਲਾਂ ਵੀ SIT ਸਾਹਮਣੇ ਪੇਸ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਹੈ ਕਿ ਜਦੋਂ ਵੀ ਜਾਂਚ ਟੀਮ ਉਨ੍ਹਾਂ ਨੂੰ ਪੁੱਛਗਿੱਛ ਲਈ ਬੁਲਾਏਗੀ ਤਾਂ ਉਹ ਪੇਸ਼ ਹੋਣਗੇ।

ਅਕਾਲੀ ਦਲ ਦੇ ਬੁਲਾਰੇ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਇਸ ਸਮੇਂ ਕਈ ਮੁੱਦਿਆਂ ਵਿੱਚ ਉਲਝੀ ਹੋਈ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਅਜਿਹੀ ਕਾਰਵਾਈ ਕਰ ਰਹੀ ਹੈ। ਕਲੇਰ ਨੇ ਕਿਹਾ ਕਿ ਸਰਕਾਰ ਅਜਿਹਾ ਕਰਕੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਨਹੀਂ ਹਟਾ ਸਕਦੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸਰਕਾਰ ਨੂੰ ਦੋ ਤਰੀਕਾਂ ‘ਤੇ ਅਦਾਲਤ ਵਿੱਚ ਪੇਸ਼ੀ ਭੁਗਤਾਉਣੀ ਪਈ ਹੈ, ਜਿਸ ਕਾਰਨ ਉਨ੍ਹਾਂ ਨੂੰ ਸੰਮਨ ਕੀਤਾ ਗਿਆ ਹੈ।

Read More: ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਮਨਜ਼ੂਰ

ਵਿਦੇਸ਼

Scroll to Top