ਕਿਰਪਾਨ

ਘਰੇਲੂ ਉਡਾਣਾਂ ‘ਚ ਕਿਰਪਾਨ ‘ਤੇ ਲੱਗੀ ਪਾਬੰਦੀ ਨੂੰ ਹਟਾਉਣ ਦੇ ਫੈਸਲੇ ਦਾ ਸੁਖਦੇਵ ਢੀਂਡਸਾ ਨੇ ਕੀਤਾ ਸਵਾਗਤ

ਚੰਡੀਗੜ੍ਹ 15 ਮਾਰਚ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਕੇਂਦਰ ਸਰਕਾਰ ਵਲੋਂ ਘਰੇਲੂ ਹਵਾਈ ਅੱਡਿਆਂ ਤੇ ਕੰਮ ਕਰਨ ਵਾਲੇ ਸਿੱਖ ਕਰਮਚਾਰੀਆਂ ਦੇ ਕ੍ਰਿਪਾਨ ਲੈ ਕੇ ਜਾਣ ਤੇ ਲੱਗੀ ਪਾਬੰਦੀ ਨੂੰ ਹਟਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਸਬੰਧੀ ਜਾਰੀ ਬਿਆਨ ‘ਚ ਉਨ੍ਹਾਂ ਨੇ ਕਿਹਾ ਕਿ ਸਿੱਖ ਧਰਮ ‘ਚ ਪੰਜ ਕੱਕਾਰਾਂ ਦੀ ਬਹੁਤ ਮਹੱਤਤਾ ਹੈ, ਇਸ ਲਈ ਕੇਂਦਰ ਸਰਕਾਰ ਨੂੰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਕਿਰਪਾਨ ਰੱਖਣ ਦੀ ਇਜਾਜ਼ਤ ਦੇਣੀ ਚਾਹੀਦੀ ਹੈ।

Scroll to Top