ਸਰਕਾਰ ਪਹਿਲੀ ਵਾਰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦੀ ਕਰ ਰਹੀ ਮੇਜ਼ਬਾਨੀ, ਭਾਰਤ ਪਾਕਿਸਤਾਨ ਸਮੇਤ ਛੇ ਟੀਮਾਂ ਲੈਣਗੀਆਂ ਹਿੱਸਾ

14 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ 2026 ਦਾ ਸ਼ਡਿਊਲ ਜਾਰੀ ਕੀਤਾ। ਪੰਜਾਬ ਸਰਕਾਰ ਪਹਿਲੀ ਵਾਰ ਇਸਦੀ ਮੇਜ਼ਬਾਨੀ ਕਰ ਰਹੀ ਹੈ। ਪੁਰਸ਼ ਹਾਕੀ ਟੀਮਾਂ ਦੇ ਮੈਚ ਮੋਹਾਲੀ ਅਤੇ ਜਲੰਧਰ ਵਿੱਚ ਹੋਣਗੇ।

ਇਹ ਐਲਾਨ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਇੰਟਰਨੈਸ਼ਨਲ ਹਾਕੀ ਸਟੇਡੀਅਮ, ਮੋਹਾਲੀ ਵਿਖੇ ਕੀਤਾ ਜਾਵੇਗਾ। ਏਸ਼ੀਅਨ ਖੇਡਾਂ 3-4 ਅਕਤੂਬਰ ਨੂੰ ਸਮਾਪਤ ਹੋਣਗੀਆਂ, ਅਤੇ ਚੋਟੀ ਦੀਆਂ ਛੇ ਹਾਕੀ ਟੀਮਾਂ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਵਿੱਚ ਹਿੱਸਾ ਲੈਣਗੀਆਂ। ਸੂਬੇ ਵਿੱਚ ਕਾਫ਼ੀ ਸਮੇਂ ਤੋਂ ਮੀਟਿੰਗਾਂ ਅਤੇ ਤਿਆਰੀਆਂ ਚੱਲ ਰਹੀਆਂ ਹਨ।

ਏਸ਼ੀਅਨ ਚੈਂਪੀਅਨਜ਼ ਟਰਾਫੀ ਪੰਜਾਬ 2026 27 ਅਕਤੂਬਰ ਨੂੰ ਜਲੰਧਰ ਵਿੱਚ ਸ਼ੁਰੂ ਹੋਵੇਗੀ। ਫਾਈਨਲ ਮੈਚ 5 ਨਵੰਬਰ ਨੂੰ ਮੋਹਾਲੀ ਵਿੱਚ ਖੇਡਿਆ ਜਾਵੇਗਾ। ਟੂਰਨਾਮੈਂਟ ਵਿੱਚ ਭਾਰਤ, ਪਾਕਿਸਤਾਨ, ਜਾਪਾਨ, ਮਲੇਸ਼ੀਆ, ਚੀਨ ਅਤੇ ਕੋਰੀਆ ਦੀਆਂ ਟੀਮਾਂ ਹਿੱਸਾ ਲੈਣਗੀਆਂ। ਓਮਾਨ ਅਤੇ ਬੰਗਲਾਦੇਸ਼ ਨੂੰ ਰਿਜ਼ਰਵ ਟੀਮਾਂ ਵਜੋਂ ਰੱਖਿਆ ਗਿਆ ਹੈ। ਇਹ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ।

ਇਸ ਸਮਾਗਮ ਦੌਰਾਨ ਟੂਰਨਾਮੈਂਟ ਦਾ ਲੋਗੋ ਵੀ ਜਾਰੀ ਕੀਤਾ ਗਿਆ। ਹਾਕੀ ਇੰਡੀਆ ਦੇ ਖਿਡਾਰੀ ਵੀ ਮੌਜੂਦ ਸਨ। ਸਰਕਾਰ ਨੇ 25 ਕਰੋੜ 40 ਲੱਖ ਰੁਪਏ ਦਾ ਬਜਟ ਅਲਾਟ ਕੀਤਾ ਹੈ। ਪੂਰੇ ਟੂਰਨਾਮੈਂਟ ਦੌਰਾਨ ਦਰਸ਼ਕਾਂ ਲਈ ਐਂਟਰੀ ਮੁਫ਼ਤ ਹੋਵੇਗੀ। ਸਰਕਾਰ ਵੱਲੋਂ ਸਾਰੇ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਹਾਕੀ ਇੰਡੀਆ ਲੀਗ ਵਿੱਚ ਹੁਣ ਪੰਜਾਬ ਦੀਆਂ ਪੁਰਸ਼ ਅਤੇ ਲੜਕੀਆਂ ਦੀਆਂ ਟੀਮਾਂ ਹੋਣਗੀਆਂ।

Read More:  ਚੰਡੀਗੜ੍ਹ ਪੁਲਿਸ ਨਸ਼ਾ ਮੁਕਤ ਸਮਾਂ ਸੀਮਾ ਤੋਂ ਬਾਅਦ ਹਰਕਤ ‘ਚ ਆਈ, ਘੋੜਿਆਂ ਨਾਲ ਗਸ਼ਤ

ਵਿਦੇਸ਼

Scroll to Top