ਪੰਜਾਬ ਵਿਧਾਨ ਸਭਾ ਚੋਣਾਂ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ‘ਚ ਭਾਜਪਾ ਫੇਰੇਗੀ ਹੂੰਝਾ: CM ਨਾਇਬ ਸਿੰਘ ਸੈਣੀ

ਹਰਿਆਣਾ, 15 ਸਤੰਬਰ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਪੰਜਾਬ ‘ਚ ਹੂੰਝਾ ਫੇਰੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ‘ਤੇ ਚੱਲਦਿਆਂ, ਭਾਜਪਾ ਸਰਕਾਰ ਇੱਕ ਵਾਰ ਫਿਰ ਪੰਜਾਬ ਨੂੰ ਵਿਕਾਸ ਦੇ ਮਾਮਲੇ ‘ਚ ਨੰਬਰ ਇੱਕ ਸੂਬਾ ਬਣਾਏਗੀ।

ਨਾਇਬ ਸੈਣੀ ਸੋਮਵਾਰ ਨੂੰ ਚੰਡੀਗੜ੍ਹ ‘ਚ ਪਾਰਟੀ ਦਫ਼ਤਰ ‘ਚ ਕਈ ਆਗੂਆਂ ਨੂੰ ਸ਼ਾਮਲ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਵੀ ਇਸ ਮੌਕੇ ਮੌਜੂਦ ਸਨ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਈ ਆਗੂਆਂ ਨੂੰ ਸ਼ਾਮਲ ਕੀਤਾ, ਜਿਨ੍ਹਾਂ ‘ਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਮੇਜਰ ਭੁਪਿੰਦਰ ਸਿੰਘ ਬਾਦਲ, ਜਿਨ੍ਹਾਂ ਨੇ 25 ਸਾਲ ਤੱਕ ਸਵਰਗੀ ਬਾਦਲ ਦੇ ਸਿਆਸੀ ਸਲਾਹਕਾਰ ਵਜੋਂ ਸੇਵਾ ਨਿਭਾਈ, ਅਤੇ ਉਨ੍ਹਾਂ ਦੇ ਪੁੱਤਰ ਅਮਰਵੀਰ ਸਿੰਘ ਬਾਦਲ ਅਤੇ ਸਨੌਰ ਨਗਰ ਕੌਂਸਲ ਦੇ ਪ੍ਰਧਾਨ ਅਤੇ ਆਪ ਆਗੂ ਪ੍ਰਦੀਪ ਜੋਸ਼ਨ ਸ਼ਾਮਲ ਸਨ। ਭਾਜਪਾ ਦੀ ਪੱਗ ਬੰਨ੍ਹ ਕੇ ਪਾਰਟੀ ‘ਚ ਸ਼ਾਮਲ ਹੋਏ।

ਭਾਜਪਾ ‘ਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕਰਦਿਆਂ ਨਾਇਬ ਸੈਣੀ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਅੰਦਰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਪੰਜਾਬ ਵਿੱਚ ਪਾਰਟੀ ਮਜ਼ਬੂਤ ​​ਹੋਈ ਹੈ।

ਉਨ੍ਹਾਂ ਕਾਂਗਰਸ ਅਤੇ ‘ਆਪ’ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਕਿਸੇ ਵੀ ਪਾਰਟੀ ਦੀ ਸਰਕਾਰ ਨੇ ਆਪਣੇ ਚੋਣ ਵਾਅਦੇ ਪੂਰੇ ਨਹੀਂ ਕੀਤੇ। ਲੋਕ ਉਨ੍ਹਾਂ ਦੇ ਭ੍ਰਿਸ਼ਟ ਕੰਮਾਂ ਤੋਂ ਇੰਨੇ ਤੰਗ ਆ ਚੁੱਕੇ ਹਨ ਕਿ ਉਹ ਭਾਜਪਾ ਵੱਲ ਉਮੀਦ ਨਾਲ ਦੇਖ ਰਹੇ ਹਨ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਮਜ਼ਾਕ ਉਡਾ ਕੇ ਸਮਾਂ ਲੰਘਾਉਣ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਜਦੋਂ ਲੋਕ ਉਨ੍ਹਾਂ ਨੂੰ ਉਨ੍ਹਾਂ ਦੇ ਚੋਣ ਵਾਅਦਿਆਂ ਬਾਰੇ ਸਵਾਲ ਕਰਦੇ ਹਨ ਤਾਂ ਉਹ ਮਜ਼ਾਕ ਉਡਾਉਣ ਲੱਗ ਪੈਂਦੇ ਹਨ। ‘ਆਪ’ ਵਾਅਦੇ ਤੋੜਨ ਦੇ ਮਾਮਲੇ ਵਿੱਚ ਕਾਂਗਰਸ ਤੋਂ ਵੀ ਦੋ ਕਦਮ ਅੱਗੇ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ‘ਚ ਭਾਜਪਾ ਦੀ ਸਰਕਾਰ ਬਣਨ ਤੋਂ ਬਾਅਦ, ਇਹ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਪ੍ਰਦਾਨ ਕਰਨ ਲਈ ਉਦਯੋਗ ਸਥਾਪਤ ਕਰਨ ਲਈ ਇੱਕ ਅਨੁਕੂਲ ਮਾਹੌਲ ਪੈਦਾ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ਿਆਂ ਦੀ ਆਦਤ ‘ਤੇ ਸਖ਼ਤੀ ਕੀਤੀ ਜਾਵੇਗੀ ਅਤੇ ਨੌਜਵਾਨਾਂ ਨੂੰ ਖੇਡਾਂ ਅਪਣਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ। ਹਰਿਆਣਾ ਵਾਂਗ, ਪੰਜਾਬ ‘ਚ ਵੀ ਇੱਕ ਖੇਡ ਮਾਹੌਲ ਬਣਾਇਆ ਜਾਵੇਗਾ ਤਾਂ ਜੋ ਇੱਥੋਂ ਦੇ ਖਿਡਾਰੀ ਵੀ ਦੇਸ਼ ਲਈ ਵੱਧ ਤੋਂ ਵੱਧ ਤਗਮੇ ਲਿਆ ਕੇ ਮਾਣ ਮਹਿਸੂਸ ਕਰ ਸਕਣ।

Read More: CM ਨਾਇਬ ਸੈਣੀ ਸ੍ਰੀ ਰਾਮ ਕਥਾ ਦੇ ਸਮਾਪਤੀ ਸਮਾਗਮ ‘ਚ ਹੋਏ ਸ਼ਾਮਲ, ਸੂਬਾ ਵਾਸੀਆਂ ਲਈ ਖੁਸ਼ਹਾਲੀ ਦੀ ਕੀਤੀ ਕਾਮਨਾ

ਵਿਦੇਸ਼

Scroll to Top