ਹਰਿਆਣਾ , 15 ਸਤੰਬਰ 2026: ਹਰਿਆਣਾ ਦੇ ਉਦਯੋਗ ਅਤੇ ਵਣਜ ਮੰਤਰੀ ਰਾਵ ਨਰਬੀਰ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੂਰਾ ਜੀਵਨ ਰਾਸ਼ਟਰ ਸੇਵਾ ਨੂੰ ਸਮਰਪਿਤ ਰਿਹਾ ਹੈ। ਉਨ੍ਹਾਂ ਦੇ ਜਨਮ ਦਿਨ ਨੂੰ ਇਸ ਵਾਰ ਸੇਵਾ ਸੰਕਲਪ ਮਹੀਨੇ ਵਜੋ ਮਨਾਇਆ ਜਾਵੇਗਾ ਅਤੇ ਹਰਿਆਣਾ ‘ਚ ਇਸ ਅਭਿਆਨ ਦੀ 17 ਸਤੰਬਰ ਨੂੰ ਸ਼ੁਰੂਆਤ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮਹਿੰਦਰਗੜ੍ਹ ‘ਚ ਕਰਵਾਏ ਜਾ ਰਹੇ ਸੂਬਾ ਪੱਧਰੀ ਪ੍ਰੋਗਰਾਮ ਤੋਂ ਕਰਨਗੇ।
ਉਦਯੋਗ ਅਤੇ ਵਣਜ ਮੰਤਰੀ ਮੰਗਲਵਾਰ ਨੂੰ ਨਾਰਨੌਲ ਵਿੱਚ ਪੀਡਬਲਿਊਡੀ ਰੈਸਟ ਹਾਊਸ ਵਿੱਚ ਸੇਵਾ ਸੰਕਲਪ ਅਭਿਆਨ ਨੂੰ ਲੈ ਕੇ ਪ੍ਰੈਸ ਕਾਨਫਰੰਸ ਨੂੰ ਸੰਬੋਧਿਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਦੇ ਜਨਤਕ ਜੀਵਨ ‘ਚ ਸੇਵਾ ਦੇ 25 ਸਾਲ ਪੂਰੇ ਹੋਣ ਦੇ ਮੌਕੇ ‘ਚ ਇਹ ਰਾਸ਼ਟਰੀ ਪੱਧਰ ਦਾ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਨਰਿੰਦਰ ਮੋਦੀ 13 ਸਾਲ ਤੱਕ ਗੁਜਰਾਤ ਦੇ ਮੁੱਖ ਮੰਤਰੀ ਰਹੇ ਅਤੇ ਪਿਛਲੇ 12 ਸਾਲਾਂ ਤੋਂ ਲਗਾਤਾਰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਜ਼ਿੰਮੇਵਾਰੀ ਸੰਭਾਲ ਰਹੇ ਹਨ। ਉਨ੍ਹਾਂ ਕਿਹਾ ਕਿ ਗੁਜਰਾਤ ਮਾਡਲ ਨੂੰ ਦੇਸ਼ ਦੇ ਨਾਗਰਿਕਾਂ ਨੇ ਪੂਰੀ ਤਰ੍ਹਾਂ ਅਪਣਾਇਆ ਹੈ, ਅਤੇ ਇਹੋ ਵਜ੍ਹਾ ਹੈ ਕਿ ਜਨਤਾ ਲਗਾਤਾਰ ਨਰਿੰਦਰ ਮੋਦੀ ਨੂੰ ਦੇਸ਼ ਸੇਵਾ ਦਾ ਮੌਕਾ ਦੇ ਰਹੀ ਹੈ।
ਨਰਬੀਰ ਸਿੰਘ ਨੇ ਕਿਹਾ ਦੱਖਣੀ ਹਰਿਆਣਾ ਨਾਲ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਲਗਾਅ ਰਿਹਾ ਹੈ। 13 ਸਤੰਬਰ ਨੂੰ ਨਰਿੰਦਰ ਮੋਦੀ ਨੂੰ ਪ੍ਰਧਾਨ ਮੰਤਰੀ ਅਹੁਦੇ ਦੇ ਉਮੀਦਵਾਰ ਵਜੋਂ ਘੋਸ਼ਿਤ ਕੀਤਾ ਗਿਆ ਸੀ ਅਤੇ ਠੀਕ ਦੋ ਦਿਨ ਬਾਅਦ, 15 ਸਤੰਬਰ ਨੂੰ ਰੇਵਾੜੀ ‘ਚ ਇੱਕ ਵਿਸ਼ਾਲ ਜਨਸਭਾ ਕਰਵਾਈ ਸੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦਾ ਮੂਲ ਨਿਸ਼ਾਨਾ ਸਮਾਜ ਦੇ ਆਖਰੀ ਛੋਰ ‘ਤੇ ਖੜ੍ਹੇ ਵਿਅਕਤੀ ਤੱਕ ਪਹੁੰਚਣਾ ਹੈ। ਇਸੇ ਉਦੇਸ਼ ਨਾਲ ਇਸ ਅਭਿਆਨ ਦੌਰਾਨ ਸਰਕਾਰੀ ਸੇਵਾਵਾਂ ਨੂੰ ਜਨ-ਜਨ ਤੱਕ ਪਹੁੰਚਾਉਣ ਦਾ ਨਿਸ਼ਾਨਾ ਰੱਖਿਆ ਗਿਆ ਹੈ, ਜਿਸ ਲਈ 12 ਵੱਖ-ਵੱਖ ਮਾਡਲ ਤਿਆਰ ਕੀਤੇ ਗਏ ਹਨ।
Read More: CM ਨਾਇਬ ਸਿੰਘ ਸੈਣੀ ਸੰਤ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਲ




