ਦੇਸ਼, 15 ਸਤੰਬਰ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੱਜ ‘ਨਸ਼ਿਆਂ ਵਿਰੁੱਧ ਜੰਗ’ ਨੂੰ ਲੈ ਕੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਸਮੀਖਿਆ ਬੈਠਕ ਕੀਤੀ। ਬੈਠਕ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਤਹਿਤ ਹੋਰ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ‘ਚ ਹੋਰ ਤੇਜ਼ੀ ਲਿਆਉਣ ਦੀ ਹਦਾਇਤ ਦਿੱਤੀ ਹੈ, ਉਨ੍ਹਾਂ ਕਿਹਾ ਕਿ ਹੇਠਲੇ ਪੱਧਰ ‘ਤੇ ਸਪਲਾਈ ਚੇਨ ਤੋੜਨ ਲਈ ਪੁਲਿਸ ਫੋਰਸ ਨੂੰ ਪੂਰੀ ਖੁੱਲ੍ਹ ਹੈ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਕੇ ਪੰਜਾਬ ਦੀ ਜਵਾਨੀ ਰੋਲਣ ਵਾਲਿਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ।
ਇਸ ਬੈਠਕ ਦੌਰਾਨ ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ, ਪੰਜਾਬ ਡੀਜੀਪੀ ਗੌਰਵ ਯਾਦਵ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਹਾਜ਼ਰ ਰਹੇ। ਇਸਦੇ ਨਾਲ ਹੀ ਹੋਰ ਪੁਲਿਸ ਅਧਿਕਾਰੀ ਆਨਲਾਈਨ ਮਾਧਿਅਮ ਨਾਲ ਬੈਠਕ ‘ਚ ਸ਼ਾਮਲ ਹੋਏ।
Read More: ਚੰਡੀਗੜ੍ਹ ‘ਚ ਵਿਰੋਧ ਪ੍ਰਦਰਸ਼ਨ ਦੌਰਾਨ ਕਈ ਕਾਂਗਰਸੀ ਆਗੂ ਜ਼ਖਮੀ, ਭਾਰਤ ਭੂਸ਼ਣ ਆਸ਼ੂ ਦੀ ਵਿਗੜੀ ਸਿਹਤ




