ਕੇਂਦਰ ਸਰਕਾਰ ਨੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਤਿਆਰ ਕੀਤੀ ਰਣਨੀਤੀ

16 ਸਤੰਬਰ 2026: ਕੇਂਦਰ ਸਰਕਾਰ (Central Government) ਨੇ ਪੰਜਾਬ ਸਮੇਤ ਪੂਰੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਹੈ। ਕੇਂਦਰ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 2029 ਤੱਕ ਪੂਰੇ ਦੇਸ਼ ਨੂੰ ਨਸ਼ਾ ਮੁਕਤ ਕਰਨ ਦਾ ਟੀਚਾ ਰੱਖਿਆ ਹੈ। ਇਸ ਗੱਲ ਦਾ ਖੁਲਾਸਾ ਨਾਰਕੋਟਿਕਸ ਕੰਟਰੋਲ ਬਿਊਰੋ (NCB) ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਚੰਡੀਗੜ੍ਹ ਵਿੱਚ ਆਯੋਜਿਤ ਇੱਕ ਪ੍ਰੈਸ ਕਾਨਫਰੰਸ ਵਿੱਚ ਕੀਤਾ।

ਇਸ ਦੇ ਨਾਲ ਹੀ ਭਾਜਪਾ ਦੀ ਨਸ਼ਾ ਮੁਕਤ ਪੰਜਾਬ ਯਾਤਰਾ ਵੀ 18 ਸਤੰਬਰ ਤੋਂ ਪੰਜਾਬ ਵਿੱਚ ਸ਼ੁਰੂ ਹੋਣ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ 3,987 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਦੀ ਕੀਮਤ 1.38 ਲੱਖ ਕਰੋੜ ਰੁਪਏ ਹੈ। ਇਸ ਤੋਂ ਇਲਾਵਾ, 44 ਲੱਖ 88 ਹਜ਼ਾਰ 576 ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਨੂੰ ਨਸ਼ਟ ਕੀਤਾ ਗਿਆ ਹੈ।

Read More: ਕੇਂਦਰ ਸਰਕਾਰ ਨੇ ਏਅਰ ਇੰਡੀਆ ਦੇ ਸੀਈਓ ਟੇਵੋਲਡੇ ਗੇਬ੍ਰੇਮੇਰੀਅਮ ਨੂੰ ਤਲਬ ਕੀਤਾ, ਜਾਣੋ ਕਾਰਨ

ਵਿਦੇਸ਼

Scroll to Top