PM Modi

PM ਮੋਦੀ ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁਖ ਮੰਤਰੀ ਬਣਨ ‘ਤੇ ਦਿੱਤੀ ਵਧਾਈ

ਚੰਡੀਗੜ੍ਹ 16 ਮਾਰਚ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ (PM Modi) ਨੇ ਭਗਵੰਤ ਮਾਨ ਨੂੰ ਪੰਜਾਬ ਦੇ ਮੁਖ ਮੰਤਰੀ ਬਣਨ ‘ਤੇ ਵਧਾਈ ਦਿੱਤੀ ਅਤੇ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਸੂਬੇ ਦੇ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨਗੇ |ਇਸਦੇ ਨਾਲ ਹੀ ਵੱਖ ਵੱਖ ਪਾਰਟੀਆਂ ਦੇ ਆਗੂ ਵਲੋਂ ਭਗਵੰਤ ਮਾਨ ਨੂੰ ਵਧਾਈਆਂ ਦਿੱਤੀਆਂ ਹਨ |

PM Modi

ਭਗਵੰਤ ਮਾਨ ( Bhagwant Mann) ਨੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਪਹਿਲਾਂ ਇੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਅਜਾਇਬ ਘਰ ਅਤੇ ਯਾਦਗਾਰ ਵਿਖੇ ਮਹਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਉਪਰੰਤ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਵੱਲੋਂ ਦਿੱਤੇ ਗਏ ਇਸ ਵੱਡੇ ਫਤਵੇ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਸਮਾਂ ਆ ਗਿਆ ਹੈ ਕਿ ਸਾਨੂੰ ਹੁਣ ਜ਼ਿਆਦਾ ਜ਼ਿੰਮੇਵਾਰ ਬਣਨਾ ਚਾਹੀਦਾ ਹੈ ਅਤੇ ਹੰਕਾਰੀ ਨਹੀਂ ਹੋਣਾ ਚਾਹੀਦਾ ਕਿਉਂਕਿ ‘ਹੰਕਾਰ ਡਿੱਗ ਗਿਆ ਹੈ’। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਮੁੱਖ ਮੰਤਰੀ ਸ਼ਹੀਦਾਂ ਦੀ ਧਰਤੀ ਤੋਂ ਸਹੁੰ ਚੁੱਕ ਰਿਹਾ ਹੈ ਕਿਉਂਕਿ ਪਹਿਲਾਂ ਸਟੇਡੀਅਮ ਅਤੇ ਮਹਿਲਾਂ ਤੋਂ ਸਹੁੰ ਚੁੱਕ ਸਮਾਗਮ ਹੁੰਦੇ ਸਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਸ਼ਾਇਦ ਇਹ ਪਹਿਲੀ ਵਾਰ ਹੈ ਜਦੋਂ ਲੋਕਾਂ ਨੇ ਬਿਨਾਂ ਕਿਸੇ ਸਵਾਰਥ ਜਾਂ ਲਾਲਚ ਦੇ ਨਿਡਰ ਹੋ ਕੇ ‘ਆਪ’ ਨੂੰ ਵੋਟ ਦਿੱਤੀ ਹੈ।

Scroll to Top