ਤਰਨ ਤਾਰਨ ਜ਼ਿਮਨੀ ਚੋਣ

ਇਸ ਸ਼ਹਿਰ ‘ਚ ਛੁੱਟੀ ਦਾ ਹੋਇਆ ਐਲਾਨ, ਸਕੂਲ ਕਾਲਜ ਰਹਿਣਗੇ ਬੰਦ

17 ਸਤੰਬਰ 2026: ਗੁਰਦਾਸਪੁਰ ਵਿੱਚ ਕੱਲ੍ਹ ਛੁੱਟੀ (HOLIDAY) ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਜਾਰੀ ਹੁਕਮਾਂ ਅਨੁਸਾਰ, 18 ਸਤੰਬਰ, ਸ਼ੁੱਕਰਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਗੁਰਦਾਸਪੁਰ ਜ਼ਿਲ੍ਹੇ ਦੇ ਸਾਰੇ ਸਕੂਲਾਂ, ਦਫ਼ਤਰਾਂ, ਬੋਰਡ/ਕਾਰਪੋਰੇਸ਼ਨ ਅਤੇ ਸਰਕਾਰੀ ਵਿਦਿਅਕ ਸੰਸਥਾਵਾਂ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਆਮ ਵਾਂਗ ਹੋਣਗੀਆਂ।

ਤੁਹਾਨੂੰ ਦੱਸ ਦੇਈਏ ਕਿ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਲੈ ਕੇ ਭਾਰਤ ਅਤੇ ਵਿਦੇਸ਼ਾਂ ਵਿੱਚ ਸਿੱਖ ਭਾਈਚਾਰੇ ਵਿੱਚ ਉਤਸ਼ਾਹ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਪੂਰੀਆਂ ਤਿਆਰੀਆਂ ਕਰ ਲਈਆਂ ਹਨ। ਸ਼ਰਧਾਲੂਆਂ ਦੀ ਸ਼ਰਧਾ ਨੂੰ ਦੇਖਦੇ ਹੋਏ, 18 ਸਤੰਬਰ ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Read More:  ਪੰਜਾਬ ‘ਚ 15 ਸਤੰਬਰ ਨੂੰ ਛੁੱਟੀ ਦਾ ਐਲਾਨ

ਵਿਦੇਸ਼

Scroll to Top