ਚੰਡੀਗੜ੍ਹ 16 ਮਾਰਚ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਬਾਅਦ ਅੱਜ ਦੁਪਹਿਰ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਮੰਤਰੀ ਦਫ਼ਤਰ ‘ਚ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ। ਇਸਦੇ ਨਾਲ ਹੀ ਸਰਹੱਦੀ ਸ਼ਹਿਰ ਅਜਨਾਲਾ ਦੇ ਜੰਮਪਲ ਅੰਮ੍ਰਿਤਸਰ ਦੱਖਣੀ ਤੋਂ ਵਿਧਾਇਕ ਡਾ.ਇੰਦਰਬੀਰ ਸਿੰਘ ਨਿੱਝਰ (Dr. Inderbir Singh Nijhar) ਨੂੰ ਪੰਜਾਬ ਵਿਧਾਨ ਸਭਾ ਦਾ ਆਰਜ਼ੀ ਸਪੀਕਰ ਲਗਾਇਆ ਗਿਆ ਹੈ। ਪੰਜਾਬ ਦੇ ਗਵਰਨਰ ਬਨਵਾਰੀ ਲਾਲ ਪ੍ਰੋਹਿਤ ਵਲੋਂ ਪ੍ਰੋਟੈਮ ਸਪੀਕਰ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਸਹੁੰ ਚੁਕਵਾਈ Iਇਸ ਮੌਕੇ ‘ਤੇ ਸੀ ਐੱਮ ਭਗਵੰਤ ਮਾਨ ਵੀ ਮੌਜੂਦ ਰਹੇ |
October 5, 2024 11:11 pm