ਮਾਤਾ ਕੌਸ਼ਲਿਆ ਹਸਪਤਾਲ

Patiala News: ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ਲਿਆ ਹਸਪਤਾਲ ‘ਚੋਂ ਵੈਂਟੀਲੇਟਰ ਚੋਰੀ

ਪਟਿਆਲਾ, 23 ਸਤੰਬਰ 2026: ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ਲਿਆ ਹਸਪਤਾਲ ਵਿੱਚ ਲੱਖਾਂ ਰੁਪਏ ਦੀ ਚੋਰੀ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਹਸਪਤਾਲ ਦੇ ਸਟੋਰ ‘ਚੋਂ ਲੱਖਾਂ ਰੁਪਏ ਦੀ ਕੀਮਤ ਵਾਲਾ ਵੈਂਟੀਲੇਟਰ ਹੀ ਚੋਰੀ ਕਰਕੇ ਲੈ ਗਏ।

ਪਟਿਆਲਾ ਦੇ ਸਰਕਾਰੀ ਮਾਤਾ ਕੌਸ਼ਲਿਆ ਹਸਪਤਾਲ ‘ਚ ਹੋਈ ਇਸ ਚੋਰੀ ਦੇ ਮਾਮਲੇ ਨੇ ਹਸਪਤਾਲ ਦੀ ਸੁਰੱਖਿਆ ਪ੍ਰਬੰਧਾਂ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ਦੇ ਸਟੋਰ ‘ਚ ਰੱਖਿਆ ਲੱਖਾਂ ਰੁਪਏ ਦੀ ਕੀਮਤ ਵਾਲਾ ਵੈਂਟੀਲੇਟਰ ਗਾਇਬ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਹਸਪਤਾਲ ਪ੍ਰਸ਼ਾਸਨ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਸਪਤਾਲ ਦੇ ਸਟੋਰ ;ਚੋਂ ਵੈਂਟੀਲੇਟਰ ਕਿਵੇਂ ਚੋਰੀ ਹੋਇਆ ਅਤੇ ਇਸ ਦੇ ਪਿੱਛੇ ਕੌਣ ਲੋਕ ਹਨ।

ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਪੂਰੇ ਮਾਮਲੇ ਦੀ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ। ਫਿਲਹਾਲ ਪੁਲਿਸ ਜਾਂਚ ਜਾਰੀ ਹੈ।

Read More: ਈਡੀ ਵੱਲੋਂ ਚੰਡੀਗੜ੍ਹ ‘ਚ IAS ਅਧਿਕਾਰੀ ਰਾਜੀਵ ਗੁਪਤਾ ਦੇ ਘਰ ਛਾਪੇਮਾਰੀ

ਵਿਦੇਸ਼

Scroll to Top