ਚੰਡੀਗੜ੍ਹ, 25 ਸਤੰਬਰ 2026: ਪੰਜਾਬ ਪੁਲਿਸ ਨੇ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ 248ਵੇਂ ਦਿਨ ਸੂਬੇ ਭਰ ‘ਚ ਕਥਿਤ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।
ਪੰਜਾਬ ਪੁਲਿਸ ਮੁਤਾਬਕ 248ਵੇਂ ਦਿਨ ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,661 ਹੋ ਗਈ ਹੈ।
ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਹੈ। ਪੁਲਿਸ ਮੁਤਾਬਕ ਇਸ ਮੁਹਿੰਮ ਦੌਰਾਨ 5 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।
ਲੋਕ ‘ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਗੁਪਤ ਤੌਰ ’ਤੇ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।
ਪੰਜਾਬ ਪੁਲਿਸ ਮੁਤਾਬਕ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 573ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ 2.3 ਕਿਲੋ ਹੈਰੋਇਨ, 375 ਨਸ਼ੀਲੀਆਂ ਗੋਲੀਆਂ ਅਤੇ 9,800 ਰੁਪਏ ਡਰੱਗ ਮਨੀ ਬਰਾਮਦ ਕੀਤੀ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 573 ਦਿਨਾਂ ‘ਚ 80,053 ਤੱਕ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਅੱਜ 13 ਜਣਿਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Read More: ਅਜਨਾਲਾ ‘ਚ ASI ਜਸਵੰਤ ਸਿੰਘ ਨੂੰ ਗੋ.ਲੀ ਮਾਰਨ ਵਾਲਾ ਮੁਲਜ਼ਮ ਪੁਲਿਸ ਹਿਰਾਸਤ ’ਚੋਂ ਫਰਾਰ




