ਚੰਡੀਗੜ੍ਹ, 25 ਸਤੰਬਰ 2026: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਭਾਜਪਾ ਲਗਾਤਾਰ ਸਰਗਰਮ ਹੈ ਅਤੇ ਰੈਲੀ ਕੀਤੀਆਂ ਜਾ ਰਹੀਆਂ ਹਨ। ਇਸ ਦਰਮਿਆਨ ਨਸ਼ੇ ਖਿਲਾਫ਼ ਧੂਰੀ ਪਹੁੰਚੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਵੱਡਾ ਐਲਾਨ ਕੀਤਾ ਹੈ। ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਧੂਰੀ ਹਲਕੇ ਤੋਂ ਪ੍ਰੋਫੈਸਰ ਓਂਕਾਰ ਸਿੱਧੂ ਭਾਜਪਾ ਦੇ ਉਮੀਦਵਾਰ ਹੋਣਗੇ।
ਜਿਕਰਯੋਗ ਹੈ ਕਿ ਪ੍ਰੋਫੈਸਰ ਓਂਕਾਰ ਸਿੱਧੂ 2022 ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਰਹਿ ਚੁੱਕੇ ਹਨ। ਬਿੱਟੂ ਨੇ ਕਿਹਾ ਕਿ ਜਦੋਂ ਤੱਕ ਉਹ ਓ.ਐਸ.ਡੀ. ਰਹੇ ਉਦੋਂ ਤੱਕ ਧੂਰੀ ਦਾ ਵਿਕਾਸ ਹੋਇਆ। ਉਨ੍ਹਾਂ ਤੋਂ ਬਾਅਦ ਸਰਕਾਰ ਦਾ ਧੂਰੀ ਵੱਲ ਕੋਈ ਧਿਆਨ ਨਹੀਂ ਰਿਹਾ। ਓਂਕਾਰ ਸਿੱਧੂ ਨੂੰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਉਨ੍ਹਾਂ ਨੇ ਭਾਜਪਾ ਦਾ ਪੱਲਾ ਫੜ ਲਿਆ ਸੀ।
Read More: ਪੰਜਾਬ ਪੁਲਿਸ ਦੀ ਸੂਬੇ ‘ਚ 578 ਥਾਈਂ ਛਾਪੇਮਾਰੀ, 246 ਵਿਅਕਤੀ ਗ੍ਰਿਫ਼ਤਾਰ




