ਚਿਤਕਾਰਾ ਯੂਨੀਵਰਸਿਟੀ ‘ਚ ਹੰਗਾਮਾ, 2 ਵਿਦਿਆਰਥਣਾਂ ਦੀ ਮੌ.ਤ ਦੀ ਅਫਵਾਹ, ਭੜਕੇ ਵਿਦਿਆਰਥੀ

26 ਸਤੰਬਰ 2026: ਪਟਿਆਲਾ ਦੇ ਰਾਜਪੁਰਾ ‘ਚ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਅੱਧੀ ਰਾਤ ਨੂੰ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਸੋਸ਼ਲ ਮੀਡੀਆ ‘ਤੇ ਗਰਲਜ਼ ਹੋਸਟਲ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਦਾਅਵਾ ਕਰਨ ਵਾਲੀ ਇੱਕ ਵੀਡੀਓ ਕਥਿਤ ਤੌਰ ‘ਤੇ ਵਾਇਰਲ ਹੋ ਗਈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਵਿਦਿਆਰਥੀ ਕੈਂਪਸ ਵਿੱਚ ਇਕੱਠੇ ਹੋ ਗਏ ਅਤੇ ਮਾਮਲੇ ਦੀ ਜਾਣਕਾਰੀ ਦੇਣ ਦੀ ਮੰਗ ਕਰਦਿਆਂ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਉਥੇ ਹੀ ਵਿਦਿਆਰਥੀਆਂ ਵੱਲੋਂ ਇਸ ਦੌਰਾਨ ਭਾਰੀ ਹੰਗਾਮਾ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਕੁਝ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਕੀਤੇ ਜਾਣ ਦੀ ਜਾਣਕਾਰੀ ਵੀ ਸਾਹਮਣੇ ਆਈ ਹੈ। ਵਿਦਿਆਰਥੀਆਂ ਦੀ ਮੰਗ ਸੀ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਅਤੇ ਇਸ ਵਿੱਚ ਕੀਤੇ ਜਾ ਰਹੇ ਦਾਅਵੇ ਦੀ ਸੱਚਾਈ ਸਪੱਸ਼ਟ ਕੀਤੀ ਜਾਵੇ।

ਸੋਸ਼ਲ ਮੀਡੀਆ ‘ਤੇ ਫੈਲੀ ਅਫਵਾਹ…
ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡੀਆ ‘ਤੇ ਵਾਇਰਲ ਇੱਕ ਵੀਡੀਓ ਵਿੱਚ ਗਰਲਜ਼ ਹੋਸਟਲ ਵਿੱਚ ਦੋ ਵਿਦਿਆਰਥਣਾਂ ਦੀ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ। ਵੀਡੀਓ ਤੇਜ਼ੀ ਨਾਲ ਫੈਲਣ ਤੋਂ ਬਾਅਦ ਵਿਦਿਆਰਥੀਆਂ ਵਿੱਚ ਚਿੰਤਾ ਅਤੇ ਰੋਸ ਪੈਦਾ ਹੋ ਗਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਕੈਂਪਸ ਵਿੱਚ ਇਕੱਠੇ ਹੋ ਕੇ ਮਾਮਲੇ ਦੀ ਸਪੱਸ਼ਟ ਜਾਣਕਾਰੀ ਦੇਣ ਦੀ ਮੰਗ ਕੀਤੀ।

Read More: ਚਿਤਕਾਰਾ ਯੂਨੀਵਰਸਿਟੀ ਦੇ ਅਧਿਆਪਕ ਆਸਟ੍ਰੇਲੀਆਈ ਸਰਕਾਰੀ ਫੈਲੋਸ਼ਿਪ ਅਧੀਨ ਪੱਛਮੀ ਸਿਡਨੀ ਯੂਨੀਵਰਸਿਟੀ ਗਏ

ਵਿਦੇਸ਼

Scroll to Top