ਭਾਰਤੀ ਮਹਿਲਾ ਕਬੱਡੀ ਟੀਮ

CM ਭਗਵੰਤ ਮਾਨ ਨੇ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਸੋਨ ਤਮਗਾ ਜਿੱਤਣ ‘ਤੇ ਦਿੱਤੀ ਵਧਾਈ

ਪੰਜਾਬ, 26 ਸਤੰਬਰ 2026: ਏਸ਼ੀਆਈ ਖੇਡਾਂ 2026 ‘ਚ ਭਾਰਤੀ ਮਹਿਲਾ ਕਬੱਡੀ ਟੀਮ ਨੇ ਸੋਨ ਤਮਗਾ ਜਿੱਤਿਆ ਹੈ। ਫਾਈਨਲ ‘ਚ ਭਾਰਤ ਨੇ ਈਰਾਨ ਨੂੰ 37-34 ਦੇ ਫਰਕ ਨਾਲ ਹਰਾ ਦਿੱਤਾ। ਇਸ ਜਿੱਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਵਧਾਈਆਂ ਦਿੱਤੀਆਂ ਹਨ।

ਮੁੱਖ ਮੰਤਰੀ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ ਏਸ਼ੀਅਨ ਖੇਡਾਂ 2026 ‘ਚ ਈਰਾਨ ਨੂੰ ਹਰਾ ਕੇ ਸੋਨ ਤਗਮਾ ਜਿੱਤਣ ਵਾਲੀ ਭਾਰਤੀ ਮਹਿਲਾ ਕਬੱਡੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ, ਸਾਡੀਆਂ ਧੀਆਂ ਨੇ ਏਸ਼ੀਆਈ ਖੇਡਾਂ ‘ਚ ਚੌਥੀ ਵਾਰ ਗੋਲਡ ਜਿੱਤ ਕੇ ਇਤਿਹਾਸ ਰਚਿਆ ਹੈ।

ਉਨ੍ਹਾਂ ਕਿਹਾ ਕਿ ਮਾਂ ਖੇਡ ਕਬੱਡੀ ‘ਚ ਧੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਨੇ ਪੂਰੇ ਦੇਸ਼ ਦਾ ਸਿਰ ਫ਼ਖ਼ਰ ਨਾਲ ਉੱਚਾ ਕਰ ਦਿੱਤਾ ਹੈ, ਸਾਨੂੰ ਸਾਡੀਆਂ ਧੀਆਂ ‘ਤੇ ਬਹੁਤ ਮਾਣ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਖਿਡਾਰੀਆਂ ਨੂੰ ਹਰ ਵਿਸ਼ਵ ਪੱਧਰੀ ਸਹੂਲਤ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Read More: ਹਰਮਨਪ੍ਰੀਤ ਕੌਰ ਨੂੰ ਪੰਜਾਬ ਸਰਕਾਰ ₹1 ਕਰੋੜ ਦੀ ਇਨਾਮੀ ਰਾਸ਼ੀ ਨਾਲ ਕਰੇਗੀ ਸਨਮਾਨਿਤ

ਵਿਦੇਸ਼

Scroll to Top