ਦਿੱਲੀ 02, ਅਕਤੂਬਰ 2026: ਲਾਲ ਬਹਾਦਰ ਸ਼ਾਸਤਰੀ ਜਯੰਤੀ 2026: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਵਿਜੇ ਘਾਟ ਵਿਖੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਲੋਕ ਸਭਾ ਸਪੀਕਰ ਓਮ ਬਿਰਲਾ ਨੇ ਵੀ ਵਿਜੇ ਘਾਟ ਵਿਖੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਵੀ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਨੂੰ ਉਨ੍ਹਾਂ ਦੀ 122ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕਰਨ ਲਈ ਵਿਜੇ ਘਾਟ ਦਾ ਦੌਰਾ ਕੀਤਾ।
ਇਸਦੇ ਨਾਲ ਹੀ ਪੂਰਾ ਦੇਸ਼ ਗਾਂਧੀ ਜਯੰਤੀ ਦੇ ਮੌਕੇ ‘ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦੇ ਰਿਹਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਫੁੱਲ ਭੇਟ ਕਰਨ ਲਈ ਰਾਜਘਾਟ ਦਾ ਦੌਰਾ ਕੀਤਾ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ, ਸਪੀਕਰ ਓਮ ਬਿਰਲਾ ਅਤੇ ਕੇਂਦਰੀ ਮੰਤਰੀ ਜੇ.ਪੀ. ਨੱਡਾ ਨੇ ਕਈ ਹੋਰ ਕੇਂਦਰੀ ਮੰਤਰੀਆਂ ਦੇ ਨਾਲ-ਨਾਲ ਗਾਂਧੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਲੋਕਾਂ ਨੂੰ ਮਹਾਤਮਾ ਗਾਂਧੀ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ: ਦ੍ਰੋਪਦੀ ਮੁਰਮੂ
ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਵੀਰਵਾਰ ਨੂੰ ਮਹਾਤਮਾ ਗਾਂਧੀ ਨੂੰ ਉਨ੍ਹਾਂ ਦੀ ਜਯੰਤੀ ਦੀ ਪੂਰਵ ਸੰਧਿਆ ‘ਤੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਦੁਨੀਆ ਦੇ ਕਈ ਹਿੱਸਿਆਂ ‘ਚ ਯੁੱਧ ਅਤੇ ਟਕਰਾਅ ਦੇ ਮਾਹੌਲ ਵਿਚਕਾਰ ਸ਼ਾਂਤੀ ਅਤੇ ਅਹਿੰਸਾ ਦਾ ਉਨ੍ਹਾਂ ਦਾ ਸੰਦੇਸ਼ ਵਧੇਰੇ ਪ੍ਰਸੰਗਿਕ ਹੋ ਗਿਆ ਹੈ।
ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਮਹਾਤਮਾ ਗਾਂਧੀ ਦੇ ਜੀਵਨ ਅਤੇ ਆਦਰਸ਼ਾਂ ਦਾ ਵਿਸ਼ਵ ਭਾਈਚਾਰਾ ਵਿਆਪਕ ਤੌਰ ‘ਤੇ ਸਤਿਕਾਰ ਕਰਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ਵ ਭਾਈਚਾਰਾ ਗਾਂਧੀ ਦੇ ਜੀਵਨ ਅਤੇ ਆਦਰਸ਼ਾਂ ਦਾ ਬਹੁਤ ਸਤਿਕਾਰ ਕਰਦਾ ਹੈ। ਅੱਜ, ਦੁਨੀਆ ਦੇ ਕਈ ਹਿੱਸਿਆਂ ‘ਚ ਅਸ਼ਾਂਤੀ ਅਤੇ ਯੁੱਧ ਦਾ ਮਾਹੌਲ ਹੈ, ਅਤੇ ਇਹ ਸਾਰੇ ਦੇਸ਼ਾਂ ਨੂੰ ਪ੍ਰਭਾਵਿਤ ਕਰ ਰਿਹਾ ਹੈ। ਅਜਿਹੇ ਹਾਲਾਤਾਂ ‘ਚ, ਮਹਾਤਮਾ ਗਾਂਧੀ ਦਾ ਸ਼ਾਂਤੀ ਅਤੇ ਅਹਿੰਸਾ ਦਾ ਸੰਦੇਸ਼ ਹੋਰ ਵੀ ਪ੍ਰਸੰਗਿਕ ਹੋ ਜਾਂਦਾ ਹੈ।
Read More: ਲਾਲ ਬਹਾਦਰ ਸ਼ਾਸਤਰੀ ਜਯੰਤੀ 2026: ਸਾਦਗੀ ਤੇ ਨਿਮਰਤਾ ਵਾਲੀ ਸਖ਼ਸ਼ੀਅਤ ਲਾਲ ਬਹਾਦਰ ਸ਼ਾਸਤਰੀ




