ਪੰਜਾਬ ਪੁਲਿਸ

ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਛਾਪੇਮਾਰੀ ਦੌਰਾਨ 275 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ, 03 ਅਕਤੂਬਰ 2026: ਪੰਜਾਬ ਪੁਲਿਸ ਮੁਤਾਬਕ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 256ਵੇਂ ਦਿਨ ਪੁਲਿਸ ਨੇ ਅੱਜ ਸੂਬੇ ਭਰ ‘ਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 592 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਪੁਲਿਸ ਮੁਤਾਬਕ 256ਵੇਂ ਦਿਨ ਪੁਲਿਸ ਟੀਮਾਂ ਨੇ 275 ਵਿਅਕਤੀਆਂ ਨੂੰ 16 ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 75,810 ਗ੍ਰਿਫਤਾਰੀਆਂ ਹੋਈਆਂ ਹਨ। ਇਸਦੇ ਨਾਲ ਹੀ 195 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 6 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।

ਪੁਲਿਸ ਮੁਤਾਬਕ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946’ ਰਾਹੀਂ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਗੁਪਤ ਤੌਰ ’ਤੇ ਜਾਣਕਾਰੀ ਦੇ ਸਕਦੇ ਹਨ। ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 581ਵੇਂ ਦਿਨ ਵੀ ਜਾਰੀ ਰੱਖਿਆ, ਜਿਸ ਤਹਿਤ ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 11.7 ਕਿਲੋ ਹੈਰੋਇਨ, 672 ਗ੍ਰਾਮ ਅਫੀਮ, 80 ਕਿਲੋ ਭੁੱਕੀ, 1699 ਨਸ਼ੀਲੀਆਂ ਗੋਲੀਆਂ ਅਤੇ 15,600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ।

ਪੰਜਾਬ ਪੁਲਿਸ ਮੁਤਾਬਕ ਸਿਰਫ਼ 581 ਦਿਨਾਂ ‘ਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 81,602 ਤੱਕ ਪਹੁੰਚ ਗਈ ਹੈ। ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ ਹੈ।

Read More: ਪੰਜਾਬ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਬਣਾਇਆ ਹਿੱਸਾ

ਵਿਦੇਸ਼

Scroll to Top