Bikramjit Singh Majithia

ਬਿਕਰਮ ਸਿੰਘ ਮਜੀਠੀਆ SIT ਅੱਗੇ ਨਹੀਂ ਹੋਏ ਪੇਸ਼, ਵਕੀਮ ਪਹੁੰਚਿਆ

5 ਅਕਤੂਬਰ 2026: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਵਿਸ਼ੇਸ਼ ਜਾਂਚ ਟੀਮ (SIT) ਦੇ ਸਾਹਮਣੇ ਡਰੱਗਜ਼ ਮਾਮਲੇ ਵਿੱਚ ਪੁੱਛਗਿੱਛ ਲਈ ਪੇਸ਼ ਨਹੀਂ ਹੋਣਗੇ। ਉਨ੍ਹਾਂ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਲਈ ਸੰਮਨ ਭੇਜਿਆ ਗਿਆ ਸੀ, ਪਰ ਉਨ੍ਹਾਂ ਦੀ ਥਾਂ ‘ਤੇ ਉਨ੍ਹਾਂ ਦੇ ਵਕੀਲ ਆ ਗਏ ਹਨ।

ਇਹ ਮਾਮਲਾ ਲਗਭਗ 6,000 ਕਰੋੜ ਰੁਪਏ ਦੇ ਡਰੱਗ ਨੈੱਟਵਰਕ ਨਾਲ ਸਬੰਧਤ ਹੈ। ਬਰਖਾਸਤ ਡੀਐਸਪੀ ਜਗਦੀਸ਼ ਸਿੰਘ ਭੋਲਾ ਨੂੰ ਵੀ ਇਸ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ SIT ਦੋਵਾਂ ਤੋਂ ਇਕੱਠੇ ਪੁੱਛਗਿੱਛ ਕਰ ਸਕਦੀ ਹੈ। SIT ਦੀ ਜਾਂਚ ਪੁਰਾਣੇ ਬਿਆਨਾਂ, ਡਰੱਗ ਨੈੱਟਵਰਕ ਨਾਲ ਸਬੰਧਤ ਕਥਿਤ ਵਿੱਤੀ ਲੈਣ-ਦੇਣ ਅਤੇ ਮਾਮਲੇ ਨਾਲ ਜੁੜੇ ਲਿੰਕਾਂ ਦੀ ਜਾਂਚ ਕਰ ਰਹੀ ਹੈ। ਭੋਲਾ ਦਾ ਨਾਮ ਡਰੱਗ ਰੈਕੇਟ ਦੀ ਜਾਂਚ ਨਾਲ ਵੀ ਜੁੜਿਆ ਹੈ।

Read More: ਵੱਡੀ ਖ਼ਬਰ: ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਰਾਹਤ, ਹਾਈਕੋਰਟ ‘ਚ ਭਲਕੇ ਮੁੜ ਹੋਵੇਗੀ ਸੁਣਵਾਈ 

ਵਿਦੇਸ਼

Scroll to Top