ਪੰਜਾਬ, 07 ਅਕਤੂਬਰ 2026: Punjab Weather News: ਪੰਜਾਬ ‘ਚ ਮੀਂਹ ਪੈਣ ਨਾਲ ਮੌਸਮ ਬਦਲ ਰਿਹਾ ਹੈ। ਬੁੱਧਵਾਰ ਸਵੇਰੇ ਪੰਜਾਬ ਦੇ ਪਠਾਨਕੋਟ ‘ਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦੇ ਅਨੁਸਾਰ, ਅੱਜ ਪੰਜਾਬ ਦੇ ਕਈ ਹਿੱਸਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ‘ਚ ਬਿਜਲੀ ਗਰਜਅਤੇ ਤੇਜ਼ ਹਵਾਵਾਂ ਚੱਲਣ ਦੀ ਉਮੀਦ ਹੈ।
ਆਈਐਮਡੀ ਦੇ ਅਨੁਸਾਰ, ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮੋਹਾਲੀ ‘ਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਹੈ।
ਪਿਛਲੇ 24 ਘੰਟਿਆਂ ‘ਚ ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਘੱਟ ਗਿਆ ਹੈ। ਇਹ ਹੁਣ ਆਮ ਦੇ ਨੇੜੇ ਹੈ। ਪੰਜਾਬ ‘ਚ ਸਭ ਤੋਂ ਵੱਧ ਤਾਪਮਾਨ 36 ਡਿਗਰੀ ਦਰਜ ਕੀਤਾ ਗਿਆ। 12 ਅਕਤੂਬਰ ਤੋਂ ਰਾਤ ਦੇ ਤਾਪਮਾਨ ‘ਚ ਵਾਧਾ ਹੋਣ ਦੀ ਉਮੀਦ ਹੈ।
ਮੌਸਮ ਵਿਭਾਗ ਦੇ ਅਨੁਸਾਰ, ਇੱਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਕਾਰਨ ਪੰਜਾਬ ਅਤੇ ਚੰਡੀਗੜ੍ਹ ‘ਚ ਮੌਸਮ ‘ਚ ਬਦਲਾਅ ਦੇਖੇ ਜਾ ਰਹੇ ਹਨ। ਇਸ ਕਾਰਨ, ਅਗਲੇ ਕੁਝ ਘੰਟਿਆਂ ‘ਚ ਕੁਝ ਇਲਾਕਿਆਂ ‘ਚ ਬੱਦਲ ਛਾਏ ਰਹਿਣ, ਤੇਜ਼ ਹਵਾਵਾਂ ਚੱਲਣ ਅਤੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।
Read More: Punjab Weather News: ਪੰਜਾਬ ‘ਚ ਆਉਣ ਵਾਲੇ ਦਿਨਾਂ ਦੌਰਾਨ ਬਦਲੇਗਾ ਮੌਸਮ, ਰਾਤਾਂ ਹੋਣਗੀਆਂ ਠੰਡੀਆਂ




