ਕੇਂਦਰੀ ਜਾਂਚ ਬਿਊਰੋ ਨੇ OSD ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕੀਤਾ

7 ਅਕਤੂਬਰ 2026: ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਪੰਜਾਬ ਦੇ ਮੁੱਖ ਮੰਤਰੀ ਰਾਜਬੀਰ ਸਿੰਘ ਘੁੰਮਣ ਨੂੰ ਸੰਮਨ ਜਾਰੀ ਕੀਤਾ ਹੈ। ਉਨ੍ਹਾਂ ਨੂੰ ਅੱਜ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਹੈ ਤਾਂ ਜੋ ਇਸ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਲਗਾਏ ਗਏ ਦੋਸ਼ਾਂ, ਜਿਸ ਵਿੱਚ ਟਰਾਂਸਫਰ-ਪੋਸਟਿੰਗ ਲਈ ਨਕਦੀ ਅਤੇ ਸਰਕਾਰੀ ਟੈਂਡਰਾਂ ਵਿੱਚ ਦਖਲਅੰਦਾਜ਼ੀ ਸ਼ਾਮਲ ਹੈ, ਬਾਰੇ ਪੁੱਛਗਿੱਛ ਕੀਤੀ ਜਾ ਸਕੇ।

ਸੀਬੀਆਈ ਨੇ ਮੰਗਲਵਾਰ ਸ਼ਾਮ 5 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਕੈਂਪ ਦਫ਼ਤਰ ‘ਤੇ ਛਾਪਾ ਮਾਰਿਆ। ਸੀਬੀਆਈ ਟੀਮਾਂ ਨੇ ਚੰਡੀਗੜ੍ਹ ਦੇ ਅੱਠ ਸਥਾਨਾਂ ਦੇ ਨਾਲ-ਨਾਲ ਮੋਹਾਲੀ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਸੰਗਰੂਰ ਅਤੇ ਜਲੰਧਰ ਦੀ ਤਲਾਸ਼ੀ ਲਈ। ਟੀਮਾਂ ਨੇ ਦਸਤਾਵੇਜ਼, ਲੈਪਟਾਪ ਅਤੇ ਮੋਬਾਈਲ ਫੋਨ ਜ਼ਬਤ ਕੀਤੇ। ਛਾਪੇਮਾਰੀ ਰਾਤ 11 ਵਜੇ ਤੱਕ ਜਾਰੀ ਰਹੀ।

ਇਹ ਕਾਰਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਕੀਤੀ ਗਈ ਸੀ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮੁੱਖ ਮੰਤਰੀ ਦਫ਼ਤਰ ਵਿੱਚ ਟਰਾਂਸਫਰ-ਪੋਸਟਿੰਗ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ। ਈਡੀ ਨੇ ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ, ਪਰ ਪੁਲਿਸ ਨੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਨਹੀਂ ਕੀਤੀ।

Read More: ਈਡੀ ਨੇ CM ਦੇ ਸਾਂਢੂ ਨੂੰ ਕੀਤਾ ਤਲਬ, ਜਾਣੋ ਮਾਮਲਾ

ਵਿਦੇਸ਼

Scroll to Top