ਅੰਮ੍ਰਿਤਸਰ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ, ਜਾਣੋ

7 ਅਕਤੂਬਰ 2026: ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਬੁੱਧਵਾਰ ਨੂੰ ਇਸ ਮਾਮਲੇ ਵਿੱਚ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ ਪੰਦਰਾਂ ਗੈਰ-ਕਾਨੂੰਨੀ ਪਿਸਤੌਲ ਅਤੇ 15 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਵਿਦੇਸ਼ਾਂ ਵਿੱਚ ਸਥਿਤ ਹਥਿਆਰ ਤਸਕਰਾਂ ਦੇ ਸੰਪਰਕ ਵਿੱਚ ਸਨ। ਉਹ ਉਨ੍ਹਾਂ ਤੋਂ ਗੈਰ-ਕਾਨੂੰਨੀ ਹਥਿਆਰ ਪ੍ਰਾਪਤ ਕਰਦੇ ਸਨ ਅਤੇ ਫਿਰ ਉਨ੍ਹਾਂ ਨੂੰ ਅਪਰਾਧੀਆਂ ਤੱਕ ਪਹੁੰਚਾਉਂਦੇ ਸਨ। ਇਸ ਨੈੱਟਵਰਕ ਵਿੱਚ ਸ਼ਾਮਲ ਕਈ ਹੋਰ ਵਿਅਕਤੀਆਂ ਬਾਰੇ ਵੀ ਜਾਣਕਾਰੀ ਸਾਹਮਣੇ ਆਈ ਹੈ।

Read More: ਅੰਮ੍ਰਿਤਸਰ ‘ਚ ASI ਜਸਵੰਤ ਸਿੰਘ ‘ਤੇ ਫਾਇਰਿੰਗ, ਹਸਪਤਾਲ ‘ਚ ਦਾਖਲ

ਵਿਦੇਸ਼

Scroll to Top