ਸੰਗਰੂਰ, 07 ਅਕਤੂਬਰ 2026: ਪੰਜਾਬ ਪੁਲਿਸ ਵੱਲੋਂ ਇੱਕ ਐਸਐਚਓ ਰੈਂਕ ਦੇ ਅਧਿਕਾਰੀ ਨੂੰ ਮੁਅੱਤਲ ਕਰ ਦਿੱਤਾ ਹੈ ਅਤੇ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਇਹ ਕਾਰਵਾਈ ਘਰਾਚੋਂ ‘ਚ ਮੁੱਖ ਮੰਤਰੀ ਦੇ ਓਐਸਡੀ ਦੀ ਰਿਹਾਇਸ਼ ‘ਤੇ ਪਹੁੰਚੀ ਸੀਬੀਆਈ ਟੀਮ ‘ਤੇ ਫੁੱਲਾਂ ਦੀ ਵਰਖਾ ਕਰਨ ਦੇ ਮਾਮਲੇ ਦੇ ਸਬੰਧ ‘ਚ ਕੀਤੀ ਗਈ ਹੈ।
‘ਦਿ ਟ੍ਰਿਬਿਊਨ’ ਦੀ ਰਿਪੋਰਟ ਮੁਤਾਬਕ ਸੀਬੀਆਈ ਟੀਮ ਦੇ ਵਾਹਨਾਂ ‘ਤੇ ਫੁੱਲਾਂ ਦੀ ਵਰਖਾ ਕਰਨ ਦੇ ਮਾਮਲੇ ‘ਚ ਐਸਐਚਓ ਯਸ਼ਪਾਲ ਸ਼ਰਮਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ ਗਿਆ ਹੈ।
ਜਿਕਰਯੋਗ ਹੈ ਕਿ ਜਦੋਂ ਸੀਬੀਆਈ ਅਧਿਕਾਰੀ ਮੁੱਖ ਮੰਤਰੀ ਦੇ ਓਐਸਡੀ ਨਾਲ ਸਬੰਧਤ ਥਾਵਾਂ ਦੀ ਤਲਾਸ਼ੀ ਲੈ ਰਹੇ ਸਨ, ਤਾਂ ਕੁਝ ਵਿਅਕਤੀਆਂ ਨੇ ਸੀਬੀਆਈ ਦੇ ਸਰਕਾਰੀ ਵਾਹਨਾਂ ‘ਤੇ ਫੁੱਲਾਂ ਦੀ ਵਰਖਾ ਕੀਤੀ।
ਵਾ.ਰਿ.ਸ ਪੰਜਾਬ ਅਤੇ ਅਕਾਲੀ ਦਲ ਦੇ ਵਰਕਰ ਵੱਡੀ ਗਿਣਤੀ ‘ਚ ਸੰਗਰੂਰ ਦੇ ਪਿੰਡ ਘਰਾਚੋਂ ‘ਚ ਇਕੱਠੇ ਹੋਏ ਅਤੇ ਸੀਬੀਆਈ ਟੀਮ ਦੇ ਵਾਹਨਾਂ ‘ਤੇ ਫੁੱਲਾਂ ਦੀ ਵਰਖਾ ਕਰਕੇ ਕਾਰਵਾਈ ਦਾ ਸਵਾਗਤ ਕੀਤਾ।
ਜਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਰਿਪੋਰਟ ਦੇ ਆਧਾਰ ‘ਤੇ, ਸੀਬੀਆਈ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਘੁੰਮਣ ਸਮੇਤ ਛੇ ਵਿਅਕਤੀਆਂ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਏਜੰਸੀ ਦੇ ਅਨੁਸਾਰ, ਮੁਲਜ਼ਮਾਂ ‘ਤੇ ਵਿੱਤੀ ਲਾਭ ਦੇ ਬਦਲੇ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਦੀਆਂ ਤਾਇਨਾਤੀਆਂ ਅਤੇ ਤਬਾਦਲਿਆਂ ਨੂੰ ਕਥਿਤ ਤੌਰ ‘ਤੇ ਪ੍ਰਭਾਵਿਤ ਕਰਨ, ਵਿਭਾਗੀ ਕਾਰਵਾਈਆਂ ‘ਚ ਦਖਲ ਦੇਣ ਅਤੇ ਨੀਤੀਗਤ ਫੈਸਲਿਆਂ, ਪ੍ਰਸ਼ਾਸਕੀ ਪ੍ਰਵਾਨਗੀਆਂ, ਟੈਂਡਰ ਸ਼ਰਤਾਂ, ਲਾਇਸੈਂਸ ਮਾਮਲਿਆਂ ਅਤੇ ਜ਼ਮੀਨੀ ਵਰਤੋਂ ‘ਚ ਤਬਦੀਲੀ ਨਾਲ ਸਬੰਧਤ ਮਾਮਲਿਆਂ ਨੂੰ ਪ੍ਰਭਾਵਿਤ ਕਰਨ ਦਾ ਦੋਸ਼ ਹੈ।
Read More: ਤਰਨ ਤਾਰਨ ‘ਚ ‘ਆਪ’ ਆਗੂ ਤੇ ਸਰਪੰਚ ਦਾ ਗੋਲੀਆਂ ਮਾਰ ਕੇ ਕ.ਤ.ਲ




