ਪੰਜਾਬ, 08 ਅਕਤੂਬਰ 2026: ਪੰਜਾਬ ‘ਚ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਜਨਮ ਦਿਹਾੜੇ ‘ਤੇ 16 ਅਕਤੂਬਰ ਨੂੰ ਸਰਕਾਰੀ ਛੁੱਟੀ ਹੋ ਸਕਦੀ ਹੈ। ਜਿਕਰਯੋਗ ਹੈ ਕਿ ਇਹ ਛੁੱਟੀ ਜਨਤਕ ਨਹੀਂ ਅਤੇ ਮੁਲਾਜ਼ਮ ਆਪਣੀ ਮਰਜ਼ੀ ਨਾਲ ਇਹ ਛੁੱਟੀ ਲੈ ਸਕਦਾ ਹੈ।
16 ਅਕਤੂਬਰ ਨੂੰ ਸਕੂਲ, ਕਾਲਜ ਅਤੇ ਹੋਰ ਅਦਾਰੇ ਆਮ ਵਾਂਗ ਖੁੱਲ੍ਹ ਸਕਦੇ ਹਨ, ਜਦੋਂ ਤੱਕ ਛੁੱਟੀ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਹੋ ਜਾਂਦਾ। ਫਿਲਹਾਲ ਪ੍ਰਸ਼ਾਸਨ ਵੱਲੋਂ ਸਕੂਲਾਂ ਜਾਂ ਹੋਰ ਅਦਾਰਿਆਂ ਲਈ ਛੁੱਟੀ ਦਾ ਕੋਈ ਸਰਕਾਰੀ ਹੁਕਮ ਜਾਰੀ ਨਹੀਂ ਹੋਇਆ ਹੈ।
ਜਿਕਰਯੋਗ ਹੈ ਕਿ ਸਕੂਲ-ਕਾਲਜ ਦਾ ਪ੍ਰਬੰਧਨ ਆਪਣੇ ਪੱਧਰ ’ਤੇ ਛੁੱਟੀ ਦਾ ਐਲਾਨ ਕਰ ਸਕਦਾ ਹੈ। ਇਸ ਲਈ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਕਿਸੇ ਵੀ ਅਫਵਾਹ ’ਤੇ ਧਿਆਨ ਨਾ ਦੇਣ ਅਤੇ ਸਿਰਫ਼ ਅਧਿਕਾਰਤ ਐਲਾਨ ਦੀ ਉਡੀਕ ਕਰਨ।
Read More: ਪੰਜਾਬ ‘ਚ 2 ਅਕਤੂਬਰ ਨੂੰ ਸਰਕਾਰੀ ਛੁੱਟੀ, ਸਕੂਲ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ




