Mad Sandhu murder case

ਮੈਡ ਸੰਧੂ ਕ.ਤ.ਲ ਦੇ ਮਾਮਲੇ ‘ਚ ਅਹਿਮਦਾਬਾਦ ਤੋਂ ਇੱਕ ਹੋਰ ਗ੍ਰਿਫਤਾਰੀ

ਅੰਮ੍ਰਿਤਸਰ, 08 ਅਕਤੂਬਰ 2026: Mad Sandhu murder case: ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ 3 ਅਕਤੂਬਰ ਨੂੰ ਪੰਜਾਬ ‘ਚ ਮੈਡ ਸੰਧੂ ਦੇ ਕਤਲ ਦੇ ਮਾਮਲੇ ‘ਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੈਡ ਸੰਧੂ ਦੀ 3 ਅਕਤੂਬਰ ਨੂੰ ਪੰਜਾਬ ਦੇ ਅੰਮ੍ਰਿਤਸਰ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਜਾਂਚ ਦੌਰਾਨ ਕਤਲ ਕੇਸ ‘ਚ ਪਰਮਿੰਦਰ ਕਾਕਾ ਉਰਫ਼ ਪਰਮਿੰਦਰ ਪ੍ਰਸਾਦ ਦਾ ਨਾਮ ਸਾਹਮਣੇ ਆਇਆ ਸੀ। ਅਹਿਮਦਾਬਾਦ ਕ੍ਰਾਈਮ ਬ੍ਰਾਂਚ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਮਾਮਲੇ ‘ਚ ਸ਼ਾਮਲ ਸ਼ੱਕੀਆਂ ਤੋਂ ਪੁੱਛਗਿੱਛ ਕਰ ਰਹੀ ਹੈ। ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਜਾਂਚ ਨਾਲ ਜੁੜੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਪੁਲਿਸ ਕਤਲ ਦੀ ਸਾਜ਼ਿਸ਼ ‘ਚ ਸ਼ਾਮਲ ਮੁੱਖ ਹਮਲਾਵਰਾਂ ਅਤੇ ਹੋਰਾਂ ਤੱਕ ਪਹੁੰਚਣ ਲਈ ਜਾਂਚ ਕਰ ਰਹੀ ਹੈ।

Read More: ਮੈਡ ਸੰਧੂ ਮਾਮਲੇ ‘ਚ ਅੰਮ੍ਰਿਤਸਰ ਪੁਲਿਸ ਨੇ ਦੋ ਵਿਅਕਤੀਆਂ ਨੂੰ ਹਿਰਾਸਤ ‘ਚ ਲਿਆ

ਵਿਦੇਸ਼

Scroll to Top